ਬਠਿੰਡਾ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੌਮ ਦੀ ਅਗਵਾਈ ਕਰਦੇ ਰਹਿਣ ਦੀ ਬੇਨਤੀ ਕੀਤੀ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਕੌਮ ਨੂੰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀ ਨਹੀਂ ਸਗੋਂ ਉਨ੍ਹਾਂ ਦੀ ਅਗਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੀ ਸਮੁੱਚੇ ਪੰਥ ਦੀ ਮੰਗ ਦੇ ਨਾਲ ਸਹਿਮਤ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ
ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਮਗਰੋਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨਾ ਮੰਨਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਹੋਣੀ ਚਾਹੀਦੀ ਸੀ, ਨਾ ਕੀ ਵਲਟੋਹਾ ਦਾ ਅਸਤੀਫ਼ਾ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਅਜਿਹਾ ਕਰਕੇ ਜਥੇਦਾਰ ਸਾਹਿਬ ਨੂੰ ਪਿੱਠ ਦਿਖਾਈ ਹੈ। ਵਡਾਲਾ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਜਿਸ ਤਰ੍ਹਾਂ ਫ਼ੋਨ 'ਤੇ ਗੱਲਾਂ ਦੀ ਰਿਕਾਰਡਿੰਗ ਕੀਤੀ, ਇਹ ਸਿੱਧੇ ਤੌਰ 'ਤੇ ਕੋਈ ਸਾਜ਼ਿਸ਼ ਹੀ ਸੀ। ਸਾਰੀ ਕੌਮ ਜਾਣਦੀ ਹੈ ਕਿ ਵਲਟੋਹਾ ਦਾ ਆਕਾ ਕੌਣ ਹੈ ਤੇ ਕਿਸ ਨੇ ਉਸ ਨੂੰ ਉੱਥੇ ਭੇਜਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਪਹਿਲਾਂ ਹੀ ਇਸ ਘਟਨਾਕ੍ਰਮ ਦਾ ਨੋਟਿਸ ਲੈਣਾ ਚਾਹੀਦਾ ਸੀ।
ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਭਾਵੁਕਤਾ ਨੂੰ ਵੇਖ ਕੇ ਸਾਰੀ ਕੌਮ ਭਾਵੁਕ ਹੋ ਗਈ। ਇਸੇ ਕਾਰਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦਾ ਅਸਤੀਫ਼ਾ ਰੱਦ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਖੜ੍ਹੀ ਹੈ। ਇਸੇ ਤਰ੍ਹਾਂ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜਿਹੇ ਵੱਡੇ-ਵੱਡੇ ਅਹੁਦਿਆਂ 'ਤੇ ਬੈਠੇ ਲੋਕਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਵੱਲੋਂ ਸਜ਼ਾ ਸੁਣਾਈ ਗਈ ਸੀ, ਪਰ ਕਿਸੇ ਨੇ ਵੀ ਅਜੇ ਤਕ ਇਸ ਤਰ੍ਹਾਂ ਦੀ ਬਿਆਨਬਾਜ਼ੀ ਨਹੀਂ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮੁਆਫ਼ੀ
NEXT STORY