ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮੰਦਰ ਦੇ ਸੁਰੱਖਿਆ ਮੁਲਾਜ਼ਮ ਨੇ ਦੱਸਿਆ ਕਿ ਮੰਦਰ ਨੇੜੇ ਕੂੜਾ ਸੁੱਟਣ ਨੂੰ ਲੈ ਕੇ ਸੁਧੀਰ ਸੂਰੀ ਵੱਲੋਂ ਧਰਨਾ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਈ ਵਾਰ ਸਮਝਾਇਆ ਪਰ ਲੋਕ ਫਿਰ ਵੀ ਮੰਦਰ ਦੇ ਬਾਹਰ ਕੂੜਾ ਸੁੱਟ ਦਿੰਦੇ ਹਨ।
ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ
ਸੁਰੱਖਿਆ ਮੁਲਾਜ਼ਮ ਨੇ ਕਿਹਾ ਕਿ ਇਸੇ ਗੱਲ ਨੂੰ ਲੈ ਕੇ ਬੀਤੇ ਦਿਨ ਵਿਵਾਦ ਹੋਇਆ ਸੀ। ਉਸ ਨੇ ਦੱਸਿਆ ਕਿ ਮੰਦਰ ਦੇ ਬਾਹਰ ਦੇਵੀ-ਦੇਵਤਿਆਂ ਦੇ ਪੋਸਟਰ ਅਤੇ ਫੋਟੋਆਂ ਲੋਕਾਂ ਵੱਲੋਂ ਸੁੱਟ ਦਿੱਤੀਆਂ ਜਾਂਦੀਆਂ ਸਨ। ਇਸ ਗੱਲ ਤੋਂ ਹੀ ਮੰਦਰ ਦੇ ਮੁਖੀ ਅਤੇ ਸੂਰੀ ਵਿਚਕਾਰ ਤਕਰਾਰ ਹੋ ਗਈ ਅਤੇ ਇਸ ਤੋਂ ਬਾਅਦ ਸੁਧੀਰ ਸੂਰੀ ਧਰਨੇ 'ਤੇ ਬੈਠ ਗਏ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਲਈ, ਸੋਸ਼ਲ ਮੀਡੀਆ 'ਤੇ ਪਾਈ ਪੋਸਟ
ਇਸ ਦੌਰਾਨ ਜਦੋਂ ਪੁਲਸ ਅਧਿਕਾਰੀ ਆਏ ਤਾਂ ਸੁਧੀਰ ਸੂਰੀ ਉਨ੍ਹਾਂ ਨਾਲ ਗੱਲਬਾਤ ਦੌਰਾਨ ਆਪਣੇ ਮੋਬਾਇਲ ਫੋਨ 'ਤੇ ਹੇਠਾਂ ਵੱਲ ਦੇਖ ਰਹੇ ਸਨ ਕਿ ਅਚਾਨਕ ਇਕ ਵਿਅਕਤੀ ਨੇ ਸੂਰੀ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਸੁਧੀਰ ਸੂਰੀ ਦੀ ਮੌਤ ਹੋ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੱਟੜਪੰਥੀਆਂ ਨਾਲ ਨਜਿੱਠਣ ਲਈ ਸਰਕਾਰ ਕੋਲੋਂ ਮੰਗੇ ਹਥਿਆਰ
NEXT STORY