ਚੰਡੀਗੜ੍ਹ/ਤਰਨਤਾਰਨ (ਰਮਨ) : ਅੰਮ੍ਰਿਤਸਰ ਵਿਖੇ ਬੀਤੇ ਦਿਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਜਿੱਥੇ ਪੁਲਸ ਨੇ ਮੁਲਜ਼ਮ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ, ਉੱਥੇ ਹੀ ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਵੱਲੋਂ ਲਈ ਗਈ ਹੈ। ਲਖਬੀਰ ਸਿੰਘ ਲੰਡਾ ਕੈਨੇਡਾ ਵਿਖੇ ਮੌਜੂਦ ਹੈ ਅਤੇ ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾਉਂਦੇ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਸਿਵਲ ਹਸਪਤਾਲ 'ਚ ਔਰਤ ਨੂੰ ਦਾਖ਼ਲ ਕਰਾਉਣ ਆਏ ਜੋੜੇ ਦਾ ਹੈਰਾਨ ਕਰਦਾ ਕਾਰਾ, CCTV 'ਚ ਹੋਇਆ ਕੈਦ
ਉਸ ਨੇ ਆਪਣੀ ਪੋਸਟ 'ਚ ਲਿਖਿਆ ਹੈ ਕਿ ਸੁਧੀਰ ਸੂਰੀ ਦਾ ਕਤਲ ਸਾਡੇ ਭਰਾਵਾਂ ਨੇ ਕੀਤਾ ਹੈ। ਉਸ ਨੇ ਕਿਸੇ ਵੀ ਧਰਮ ਦੇ ਖ਼ਿਲਾਫ਼ ਬੋਲਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਦਾ ਹਸ਼ਰ ਵੀ ਅਜਿਹਾ ਹੀ ਹੋਵੇਗਾ। ਲਖਬੀਰ ਲੰਡਾ ਨੇ ਲਿਖਿਆ ਕਿ ਸਕਿਓਰਿਟੀ ਲੈਣ ਵਾਲੇ ਇਹ ਨਾ ਸਮਝਣ ਕਿ ਉਹ ਬਚ ਜਾਣਗੇ। ਇਸ ਬਾਬਤ ਜ਼ਿਲ੍ਹੇ ਦੇ ਐੱਸ. ਪੀ. ਵਿਸ਼ਾਲਜੀਤ ਸਿੰਘ ਦਾ ਕਹਿਣਾ ਹੈ ਕਿ ਜ਼ਿਲ੍ਹਾ ਤਰਨਤਾਰਨ ਦੇ ਨਿਵਾਸੀ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਸੋਸ਼ਲ ਮੀਡੀਆ 'ਤੇ ਪਾਈ ਗਈ ਇਸ ਪੋਸਟ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਹਾਲੀ ਨੇੜਲੇ ਪਿੰਡ ਬੱਲੋਮਾਜਰਾ ਤੋਂ 2 ਬੱਚੇ ਲਾਪਤਾ, ਘਰੋਂ 8 ਹਜ਼ਾਰ ਰੁਪਏ ਵੀ ਲੈ ਗਏ
ਉਨ੍ਹਾਂ ਕਿਹਾ ਕਿ ਇਹ ਫੇਕ ਵੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੰਡਾ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ। ਦੱਸਣਯੋਗ ਹੈ ਕਿ ਗੈਂਗਸਟਰ ਲਖਬੀਰ ਲੰਡਾ ਹਰੀਕੇ ਖ਼ਿਲਾਫ਼ ਫਿਰੌਤੀ ਮੰਗਣ, ਹਥਿਆਰਾਂ ਦੀ ਖੇਪ ਮੰਗਵਾਉਣ, ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਅਤੇ ਕਤਲ ਵਰਗੀਆਂ ਸੰਖੇਪ ਧਰਾਵਾਂ ਹੇਠ ਦਰਜਨਾਂ ਮੁਕੱਦਮੇ ਦਰਜ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ
NEXT STORY