ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਘਰ ਬਾਹਰ ਮਾਹੌਲ ਪੂਰੀ ਤਰ੍ਹਾਂ ਗਮਗੀਣ ਹੈ। ਉਨ੍ਹਾਂ ਦੇ ਸਮਰਥਕ ਜਿੱਥੇ ਡੂੰਘੇ ਦੁੱਖ 'ਚ ਡੁੱਬੇ ਹੋਏ ਹਨ, ਉੱਥੇ ਹੀ ਸਮਰਥਕਾਂ 'ਚ ਗੁੱਸੇ ਦੀ ਲਹਿਰ ਵੀ ਦੌੜ ਰਹੀ ਹੈ। ਸੁਧੀਰ ਸੂਰੀ ਦੇ ਘਰ ਬਾਹਰ ਇਕੱਠੇ ਹੋਏ ਸਮਰਥਕਾਂ ਨੇ ਲਲਕਾਰੇ ਮਾਰਦੇ ਹੋਏ ਕਿਹਾ ਕਿ ਸੂਰੀ ਬਾਬਾ ਜੀ ਦੀ ਮ੍ਰਿਤਕ ਦੇਹ ਇੱਥੇ ਹੀ ਰਹੇਗੀ।
ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ
ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਿਲਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂ ਕਿਸੇ ਤਰ੍ਹਾਂ ਦੀ ਜ਼ਬਰਦਸਤੀ ਕੀਤੀ ਤਾਂ ਇੱਥੇ ਹੀ ਸਾਰੇ ਸ਼ਿਵ ਸੈਨਿਕ ਖ਼ੁਦ ਨੂੰ ਅੱਗ ਲਾ ਲੈਣਗੇ ਅਤੇ ਬਾਬਾ ਸੂਰੀ ਜੀ ਦੇ ਨਾਲ ਹੀ ਸ਼ਹੀਦ ਹੋਣਗੇ। ਸਮਰਥਕਾਂ ਨੇ ਕਿਹਾ ਕਿ ਬਾਬਾ ਜੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ 307 ਦਾ ਪਰਚਾ ਦਰਜ ਕੀਤਾ ਜਾਵੇ ਤਾਂ ਹੀ ਬਾਬਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਲਈ, ਸੋਸ਼ਲ ਮੀਡੀਆ 'ਤੇ ਪਾਈ ਪੋਸਟ
ਸਮਰਥਕਾਂ ਨੇ ਕਿਹਾ ਕਿ ਉਹ ਬਾਬਾ ਜੀ ਦੇ ਦਰਸ਼ਨ ਕਰਨ ਆਏ ਹਨ ਅਤੇ ਸ਼ਾਂਤੀਪੂਰਨ ਸਭ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੀ ਜੇਕਰ ਉਨ੍ਹਾਂ ਨੂੰ ਕਿਸੇ ਕੰਮ ਤੋਂ ਰੋਕਿਆ ਜਾਂਦਾ ਹੈ ਤਾਂ ਫਿਰ ਉਹ ਉਸ ਦਾ ਮੁਕਾਬਲਾ ਕਰਨਗੇ। ਦੱਸਣਯੋਗ ਹੈ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਿਸਾਨਾਂ ਨੇ ਜਾਮ ਕੀਤਾ ਖੰਨਾ-ਜੰਮੂ ਨੈਸ਼ਨਲ ਹਾਈਵੇਅ, ਦਿੱਤੀ ਸਿੱਧੀ ਚਿਤਾਵਨੀ (ਤਸਵੀਰਾਂ)
NEXT STORY