ਹਾਜੀਪੁਰ, (ਜੋਸ਼ੀ)- ਥਾਣਾ ਹਾਜੀਪੁਰ ਦੀ ਪੁਲਸ ਨੇ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬਧੀ ਐੱਸ. ਐੱਚ. ਓ. ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਹਾਜੀਪੁਰ ਥਾਣੇ ਅਧੀਨ ਆਉਂਦੇ ਪਿੰਡ ਦੀ ਨਾਬਾਲਿਗ ਲੜਕੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ 'ਚ ਉਸ ਨੇ ਦੱਸਿਆ ਕਿ ਉਹ ਆਪਣੇ ਘਰੋਂ ਦੁਕਾਨ 'ਤੇ ਸਾਮਾਨ ਲੈਣ ਜਾ ਰਹੀ ਸੀ ਤਾਂ ਉਨ੍ਹਾਂ ਦੇ ਗੁਆਂਢ 'ਚ ਰਹਿੰਦੇ ਵਿਅਕਤੀ ਬਸ਼ੀਰ ਤੇ 2 ਹੋਰ ਅਣਪਛਾਤੇ ਵਿਅਕਤੀ ਮੈਨੂੰ ਖਿੱਚ ਕੇ ਦੂਰ ਝਾੜੀਆਂ ਪਿੱਛੇ ਲੈ ਗਏ। ਇਨ੍ਹਾਂ 'ਚੋਂ ਇਕ ਵਿਅਕਤੀ ਨੇ ਮੇਰੇ ਨਾਲ ਜਬਰ-ਜ਼ਨਾਹ ਕੀਤਾ। ਇਸ ਸਬੰਧੀ ਏ. ਐੱਸ. ਆਈ. ਬੰਦਨਾ ਠਾਕੁਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੋਲਡ ਲੋਨ ਘਪਲੇ ਦੇ ਦੋਸ਼ੀ ਫਾਇਨਾਂਸਰ ਸੰਨੀ ਦਾ ਇਕ ਦਿਨ ਦਾ ਹੋਰ ਪੁਲਸ ਰਿਮਾਂਡ
NEXT STORY