ਰੂਪਨਗਰ, (ਵਿਜੇ)- ਬੀਤੀ 28 ਸਤੰਬਰ ਨੂੰ ਪਿੰਡ ਮਨਸਾਲੀ ਦੇ ਦੋ ਨੌਜਵਾਨਾਂ ਸੁਰਿੰਦਰ ਸਿੰਘ ਅਤੇ ਨਿਰਮਲ ਸਿੰਘ ਦੀ ਮੌਤ ਦੀ ਗੁੱਥੀ ਨੂੰ ਭਾਵੇਂ ਪੁਲਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਪਰ ਮ੍ਰਿਤਕ ਨੌਜਵਾਨਾਂ ਦੇ ਮਾਪਿਆਂ ਨੇ ਉਕਤ ਮਾਮਲੇ ਨਾਲ ਸਬੰਧਿਤ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਨ ਲਈ ਰੂਪਨਗਰ ਦੇ ਐੱਸ. ਐੱਸ. ਪੀ. ਕੋਲ ਇਨਸਾਫ ਦੀ ਗੁਹਾਰ ਲਾਈ ਹੈ।
ਐੱਸ. ਐੱਸ. ਪੀ. ਰੂਪਨਗਰ ਨੂੰ ਦਿੱਤੇ ਮੰਗ-ਪੱਤਰ 'ਚ ਸੁਰਜੀਤ ਸਿੰਘ ਪੁੱਤਰ ਜਗਨਨਾਥ ਅਤੇ ਗੁਰਮੇਲ ਸਿੰਘ ਪੁੱਤਰ ਬਚਨ ਸਿੰਘ ਨਿਵਾਸੀ ਮਨਸਾਲੀ ਜ਼ਿਲਾ ਰੂਪਨਗਰ ਨੇ ਕਿਹਾ ਕਿ ਭਾਵੇਂ ਪੁਲਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰੰਟ ਲੱਗਣ ਨਾਲ ਉਕਤ ਨੌਜਵਾਨਾਂ ਦੀ ਮੌਤ ਹੋਈ ਹੈ ਪਰ ਫਿਰ ਵੀ ਉਕਤ ਮਾਮਲੇ 'ਚ ਕੁਝ ਦੋਸ਼ੀਆਂ ਖਿਲਾਫ ਹਾਲੇ ਤੱਕ ਕਾਰਵਾਈ ਨਹੀਂ ਕੀਤੀ ਗਈ, ਜੋ ਅਜੇ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਵੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਨੌਜਵਾਨਾਂ ਨੂੰ ਇਕੋ ਸਮੇਂ ਕਰੰਟ ਲੱਗਣਾ ਸੰਭਵ ਨਹੀਂ। ਦੂਜਾ ਕੁਝ ਵਿਅਕਤੀਆਂ ਨੇ ਮੌਤ ਦੀ ਜਾਣਕਾਰੀ ਦੇਣ ਦੀ ਬਜਾਏ ਉਲਟਾ ਲਾਸ਼ਾਂ ਖੁਰਦ-ਬੁਰਦ ਕਰ ਦਿੱਤੀਆਂ, ਜਿਸ ਕਾਰਨ ਮਾਮਲਾ ਸ਼ੱਕੀ ਜਾਪਦਾ ਹੈ, ਇਸ ਲਈ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਨਸ਼ੀਲੇ ਪਦਾਰਥਾਂ ਸਣੇ 3 ਕਾਬੂ, 1 ਫਰਾਰ
NEXT STORY