ਜਲੰਧਰ (ਧਵਨ) : ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਵੱਖ-ਵੱਖ 16 ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੰਨਾ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨ ਲਈ ਸੂਬਾ ਸਰਕਾਰ ਯਤਨ ਕਰ ਰਹੀ ਹੈ ਅਤੇ 3 ਜੂਨ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਚੰਡੀਗੜ੍ਹ 'ਚ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਵੱਖ-ਵੱਖ ਮਸਲਿਆਂ ’ਤੇ ਵਿਚਾਰ ਕਰਕੇ ਹੱਲ ਯਕੀਨੀ ਬਣਾਇਆ ਜਾਵੇਗਾ। ਉਸ ਤੋਂ ਬਾਅਦ ਜੇਕਰ ਕਿਸਾਨਾਂ 'ਚ ਸਹਿਮਤੀ ਨਹੀਂ ਬਣੀ ਤਾਂ ਮੁੱਖ ਮੰਤਰੀ ਨਾਲ 10 ਦਿਨਾਂ ਦੇ ਵਿੱਚ ਮੀਟਿੰਗ ਹੋਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਇਸ ਪੰਜਾਬੀ ਗਾਇਕ ਖ਼ਿਲਾਫ਼ ਅਦਾਲਤ ਨੇ ਸੁਣਾਇਆ ਫੈਸਲਾ, ਗ੍ਰਿਫ਼ਤਾਰੀ ਵਾਰੰਟ ਜਾਰੀ
ਸਥਾਨਕ ਸਰਕਟ ਹਾਊਸ 'ਚ ਕਿਸਾਨ ਸੰਗਠਨਾਂ ਦੇ ਆਗੂਆਂ ਨਾਲ ਵਿਸਥਾਰ 'ਚ ਗੱਲਬਾਤ ਉਪਰੰਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਿਸਾਨਾਂ ਦੇ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਵੱਲ ਪੈਂਡਿੰਗ ਬਕਾਏ ਵੀ ਜਲਦ ਤੋਂ ਜਲਦ ਦਿਵਾਉਣ ਦੇ ਯਤਨ ਕਰ ਰਹੀ ਹੈ। ਇਸ ਮੌਕੇ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ, ਐਡੀਸ਼ਨਲ ਮੁੱਖ ਸਕੱਤਰ (ਵਿੱਤ) ਕੇ. ਸਿਨ੍ਹਾ, ਡਾਇਰੈਕਟਰ ਖੇਤੀ ਗੁਰਵਿੰਦਰ ਸਿੰਘ, ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ, ਕਿਸਾਨ ਸੰਗਠਨਾਂ ਦੇ ਆਗੂ ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਨਿਰਭੈ ਸਿੰਘ ਢੁੱਡੀਕੇ, ਸਤਨਾਮ ਸਿੰਘ ਸਾਹਨੀ, ਜੰਗਬੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਸਤਨਾਮ ਸਿੰਘ ਸੰਧੂ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : ਸਿਖਰ ਦੁਪਹਿਰੇ ਆੜ੍ਹਤੀ ਦੀ ਦੁਕਾਨ ਤੋਂ 5 ਲੱਖ 50 ਹਜ਼ਾਰ ਲੁੱਟ ਫਰਾਰ ਹੋਏ ਲੁਟੇਰੇ (ਵੀਡੀਓ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕੈਪਟਨ ਨੇ ਦਿੱਲੀ ਦੇ ਸਿੱਖਿਆ ਮਾਡਲ ਦਾ ਉਡਾਇਆ ਮਜ਼ਾਕ, ਕਿਹਾ-ਅਸਲ ’ਚ ਇਹ ਪੰਜਾਬ ਤੋਂ ਹੈ ਬਹੁਤ ਹੇਠਾਂ
NEXT STORY