ਚੰਡੀਗੜ੍ਹ- ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਗੰਨੇੇ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ, ਜਿਸ ਮਗਰੋਂ ਹੁਣ ਪੰਜਾਬ ਦੇ ਗੰਨਾ ਕਿਸਾਨਾਂ ਨੂੰ ਦੇਸ਼ 'ਚ ਫ਼ਸਲ ਦੀ ਸਭ ਤੋਂ ਵੱਧ ਕੀਮਤ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ''ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ 'ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ 'ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ, 7 ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ
NEXT STORY