ਅੰਮ੍ਰਿਤਸਰ, (ਸੰਜੀਵ)- ਪਤੀ ਤੇ ਸਹੁਰਿਆਂ ਤੋਂ ਪ੍ਰੇਸ਼ਾਨ ਵਿਆਹੁਤਾ ਵੱਲੋਂ ਫਾਹਾ ਲੈ ਕੇ ਆਤਮਹੱਤਿਆ ਕਰਨ ਦੇ ਦੋਸ਼ 'ਚ ਥਾਣਾ ਤਰਸਿੱਕਾ ਦੀ ਪੁਲਸ ਨੇ ਉਸ ਦੇ ਪਤੀ ਮਲੂਕ ਸਿੰਘ, ਸਹੁਰਾ ਕਸ਼ਮੀਰ ਸਿੰਘ ਤੇ ਸੱਸ ਦਰਸ਼ਨ ਕੌਰ ਵਾਸੀ ਟਾਂਗਰਾ ਵਿਰੁੱਧ ਕੇਸ ਦਰਜ ਕੀਤਾ ਹੈ। ਗੋਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਰਾਜਵਿੰਦਰ ਕੌਰ ਦਾ ਵਿਆਹ ਦਸੰਬਰ 2015 ਵਿਚ ਉਕਤ ਦੋਸ਼ੀ ਮਲੂਕ ਸਿਘ ਨਾਲ ਸਾਰੇ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਵਿਆਹ ਉਪਰੰਤ ਦੋਸ਼ੀ ਉਸ ਨੂੰ ਦਾਜ ਦੀ ਮੰਗ ਨੂੰ ਲੈ ਕੇ ਪ੍ਰੇਸ਼ਾਨ ਕਰਦੇ ਸਨ। ਪਿਛਲੀ ਦੁਪਹਿਰ ਉਸ ਦੀ ਭੈਣ ਨੇ ਉਸ ਨੂੰ ਫੋਨ 'ਤੇ ਦੱਸਿਆ ਕਿ ਉਸ ਨੂੰ ਦਾਜ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕੁੱਟ-ਮਾਰ ਵੀ ਕੀਤੀ ਗਈ ਹੈ, ਜਿਸ ਕਾਰਨ ਉਹ ਆਪਣੀ ਜੀਵਨ-ਲੀਲਾ ਖ਼ਤਮ ਕਰ ਰਹੀ ਹੈ। ਘਟਨਾ ਵਾਲੀ ਥਾਂ 'ਤੇ ਪਹੁੰਚੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ ਅਤੇ ਦੂਜੇ ਪਾਸੇ ਦਰਜ ਮਾਮਲੇ 'ਚ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਐਕਟਿਵਾ ਤਿਲਕਣ ਨਾਲ ਬਜ਼ੁਰਗ ਗ੍ਰੰਥੀ ਦੀ ਮੌਤ
NEXT STORY