ਅੱਪਰਾ (ਦੀਪਾ) : ਸਥਾਨਕ ਅੱਪਰਾ ਦੇ ਵਸਨੀਕ ਦਿਮਾਗੀ ਤੌਰ ਪ੍ਰੇਸ਼ਾਨ ਇੱਕ ਵਿਅਕਤੀ ਵਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮਹੱਤਿਆ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦੇਸ ਰਾਜ ਜਾਂਚ ਅਧਿਕਾਰੀ ਪੁਲਸ ਚੌਂਕੀ ਅੱਪਰਾ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਪਾਲ (45) ਪੁੱਤਰ ਮੁਣਸ਼ੀ ਲਾਲ ਵਾਸੀ ਬੇਗੋਵਾਲ (ਭੁਲੱਥ) ਹਾਲ ਵਾਸੀ ਬਸੰਤ ਵਿਹਾਰ ਅੱਪਰਾ ਪਿਛਲੇ ਲਗਭਗ 25 ਸਾਲਾਂ ਤੋਂ ਅੱਪਰਾ ਵਿਖੇ ਪਰਿਵਾਰ ਸਮੇਤ ਰਹਿ ਰਿਹਾ ਸੀ। ਬਲਵਿੰਦਰ ਪਾਲ ਘੋੜਾ-ਰੇਹੜਾ ਚਲਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ।ਪੁਲਸ ਨੇ ਦੱਸਿਆ ਕਿ ਬਲਵਿੰਦਰ ਪਾਲ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ।
ਬੀਤੀ ਸ਼ਾਮ ਲਗਭਗ 6 ਵਜੇ ਉਸਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ | ਪਰਿਵਾਰਿਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਅੱਪਰਾ ਦਾਖਲ ਕਰਵਾਇਆ। ਅੱਪਰਾ ਤੋਂ ਉਸਨੂੰ ਸਿਵਲ ਹਸਪਤਾਲ ਜਲੰਧਰ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਏ. ਐੱਸ. ਆਈ. ਦੇਸ ਰਾਜ ਜਾਂਚ ਅਧਿਕਾਰੀ ਪੁਲਸ ਚੌਂਕੀ ਅੱਪਰਾ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਲਿਖਤੀ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਨ ਉਪਰੰਤ ਸਿਵਲ ਹਸਪਾਲ ਫਿਲੌਰ ਤੋਂ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਸਾਂ ਦੇ ਸਪੁਰਦ ਕਰ ਦਿੱਤਾ ਗਿਆ ਹੈ।
ਜੇਲ੍ਹ ’ਚ ਭਰਾ ਨੂੰ ਮਿਲਣ ਆਈ ਭੈਣ ਕਰ ਗਈ ਵੱਡਾ ਕਾਰਾ, ਹੈਰਾਨ ਕਰਨ ਵਾਲੀ ਹੈ ਘਟਨਾ
NEXT STORY