ਬਟਾਲਾ (ਜ.ਬ) : ਬਟਾਲਾ ਦੀ ਦਾਣਾ ਮੰਡੀ ’ਚ ਆੜ੍ਹਤ ਦਾ ਕੰਮ ਕਰਦੇ ਵਿਅਕਤੀ ਵੱਲੋਂ ਬੀਤੇ ਦਿਨੀਂ ਜ਼ਹਿਰੀਲੀ ਦਵਾਈ ਨਿਗਲ ਲਈ ਗਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਆੜ੍ਹਤੀ ਨੇ ਇਕ ਸੁਸਾਈਡ ਨੋਟ ਵੀ ਲਿਖਿਆ ਸੀ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮ੍ਰਿਤਕ ਦੀ ਮਾਤਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਸੁਸਾਈਡ ਨੋਟ ਦੇ ਆਧਾਰ ’ਤੇ 11 ਲੋਕਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਇਸ ਸਬੰਧੀ ਜਾਂਚ ਅਫਸਰ ਐੱਸ. ਆਈ. ਨਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਪਤਨੀ ਸਤਨਾਮ ਸਿੰਘ ਵਾਸੀ ਪਿੰਡ ਕੋਟਲਾ ਬਾਮਾ ਨੇ ਲਿਖਵਾਇਆ ਹੈ ਕਿ ਉਸਦਾ ਲੜਕਾ ਕਰਨਦੀਪ ਸਿੰਘ (37) ਬਟਾਲਾ ਦੀ ਦਾਣਾ ਮੰਡੀ ’ਚ ਆੜਤ ਦਾ ਕੰਮ ਕਰਦਾ ਸੀ ਅਤੇ ਬੀਤੀ 25 ਦਸੰਬਰ 2025 ਨੂੰ ਉਸਦੇ ਲੜਕੇ ਨੇ ਆਪਣੇ ਦਾਣਾ ਮੰਡੀ ਸਥਿਤ ਦਫਤਰ ਵਿਚ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਦੇ ਚਲਦਿਆਂ ਬੀਤੇ ਦਿਨ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਕਰਨਦੀਪ ਸਿੰਘ ਵੱਲੋਂ ਲਿਖਿਆ ਇਕ ਸੁਸਾਈਡ ਨੋਟ ਉਸਦੀ ਮਾਤਾ ਨੂੰ ਦੁਕਾਨ ਦੇ ਗੱਲੇ ’ਚੋਂ ਮਿਲਿਆ ਹੈ, ਜਿਸ ਵਿਚ ਉਸਨੇ ਲਿਖਿਆ ਕਿ ਉਸਦੇ ਕਈ ਵਿਅਕਤੀਆਂ ਕੋਲੋਂ ਪੈਸੇ ਲੈਣ ਸੀ, ਜੋ ਉਸਨੂੰ ਵਾਪਸ ਨਹੀਂ ਕਰ ਰਹੇ ਸੀ। ਇਨ੍ਹਾਂ ਸਾਰਿਆਂ ਤੋਂ ਤੰਗ ਆ ਕੇ ਉਸਦੇ ਲੜਕੇ ਨੇ ਜ਼ਹਿਰੀਲੀ ਦਵਾਈ ਖਾ ਲਈ। ਐੱਸ. ਆਈ. ਨਰਜੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਉਕਤ 11 ਵਿਅਕਤੀਆਂ ਖਿਲਾਫ ਬਣਦੀ ਧਾਰਾ ਹੇਠ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।
ਆ ਗਈ ਛੁੱਟੀਆਂ ਦੀ LIST, ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਪ੍ਰਸ਼ਾਸਨ ਨੇ ਜਾਰੀ ਕੀਤੀ ਨੋਟੀਫਿਕੇਸ਼ਨ
NEXT STORY