ਡੇਰਾਬੱਸੀ (ਅਨਿਲ) : ਨਗਰ ਕੌਂਸਲ ਡੇਰਾਬੱਸੀ ਅਧੀਨ ਪੈਦੇਂ ਪਿੰਡ ਧਨੌਨੀ ਵਿਖੇ 25 ਸਾਲਾਂ ਇਕ ਮਹਿਲਾ ਨੇ ਆਪਣੇ ਅਤੇ ਆਪਣੀ ਡੇਢ ਸਾਲਾਂ ਧੀ ਉਪਰ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਲਈ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਮਨਪ੍ਰੀਤ ਕੌਰ ਪਤਨੀ ਜਸਪਾਲ ਸਿੰਘ ਅਤੇ ਡੇਢ ਸਾਲਾ ਧੀ ਜਸਰੀਤ ਕੌਰ ਦੇ ਤੌਰ 'ਤੇ ਹੋਈ। ਡੀ. ਐੱਸ. ਪੀ. ਡੇਰਾਬੱਸੀ ਅਤੇ ਥਾਣਾ ਮੁਖੀ ਗੁਰਵੰਤ ਸਿੰਘ ਨੇ ਮੋਹਾਲੀ ਤੋਂ ਇਨਵੈਸਟੀਗੇਸ਼ਨ ਟੀਮ ਨਾਲ ਘਟਨਾ ਸਥਾਨ 'ਤੇ ਜਾਂਚ ਕੀਤੀ। ਪੁਲਸ ਨੇ ਮ੍ਰਿਤਕ ਲੜਕੀ ਦੇ ਪਿਤਾ ਗੁਰਮੁਖ ਸਿੰਘ ਵਾਸੀ ਕਰਕੌਲੀ ਜ਼ਿਲਾ ਯੁਮਨਾ ਨਗਰ ਹਰਿਆਣਾ ਦੀ ਬਿਆਨਾਂ ਦੇ ਆਧਾਰ 'ਤੇ ਆਈ. ਪੀ. ਸੀ. ਦੀ ਧਾਰਾ 306, 201 ਅਤੇ 34 ਅਧੀਨ ਪਤੀ ਜਸਪਾਲ ਸਿੰਘ, ਸਹੁਰਾ ਰਾਮ ਸਿੰਘ ਅਤੇ ਸੱਸ ਜਸਵੀਰ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਮਗਰੋਂ ਮ੍ਰਿਤਕਾ ਦੇ ਪੇਕੇ ਪਰਿਵਾਰ ਦਾ ਹਵਾਲੇ ਕਰ ਦਿੱਤੀਆਂ ਹਨ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਨੂੰ ਉਸ ਦਾ ਪਤੀ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ। ਜਿਸ ਕਾਰਨ ਪਤੀ ਪਤਨੀ 'ਚ ਕਲੇਸ਼ ਰਹਿੰਦਾ ਸੀ। ਪੁਲਸ ਦੀ ਜਾਂਚ 'ਚ ਸਾਹਮਣੇ ਆਇਆ ਕਿ ਪਰਿਵਾਰ ਲੜਕੀ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਆਪਣੇ ਅਤੇ ਆਪਣੀ ਧੀ ਉੱਤੇ ਰਸੋਈ 'ਚ ਜਾ ਕੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮਾਮਲਾ ਦਰਜ ਕਰਕੇ ਪਤੀ ਅਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ।
ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚੋਂ 4 ਸਾਲਾ ਬੱਚਾ ਅਗਵਾ
NEXT STORY