ਸੰਗਰੂਰ(ਬੇਦੀ)- ਜ਼ਿਲੇ ਦੇ ਪਿੰਡ ਛਾਜਲੀ ਵਿਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਛਾਜਲੀ ਦੇ ਰੋਜਾ ਪੱਤੀ ਵਿਚ 20 ਸਾਲ ਦਾ ਨੌਜਵਾਨ ਵਰਿੰਦਰ ਸਿੰਘ ਲੱਖੀ ਘਰ ਵਿਚ ਇਕੱਲਾ ਰਹਿੰਦਾ ਸੀ, ਜਿਸਨੇ ਬੀਤੀ ਰਾਤ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਕੋਲੋਂ ਇਕ ਸੁਸਾਈਡ ਨੋਟ ਮਿਲਿਆ ਹੈ। ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਕਤਲ ਕੇਸ 'ਚ ਭਗੌੜਾ ਗੱਡੀ ਤੇ ਪਿਸਟਲ ਸਣੇ ਕਾਬੂ
NEXT STORY