ਮਾਮਲਾ ਨੌਕਰੀ ਤੋਂ ਹਟਾਉਣ ਦਾ
ਰਾਮਾਂ ਮੰਡੀ(ਪਰਮਜੀਤ)-ਸਥਾਨਕ ਸ਼ਹਿਰ ਤੋਂ ਕਰੀਬ 5 ਕਿਲੋਮੀਟਰ ਦੂਰ ਸਥਿਤ ਪਿੰਡ ਫੁੱਲੋਖਾਰੀ ਨਿਵਾਸੀ ਇਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਦਾ ਮਾਮਲਾ ਧਿਆਨ 'ਚ ਆਇਆ ਹੈ। ਜ਼ਹਿਰੀਲੀ ਚੀਜ਼ ਨਿਗਲਣ ਦੀ ਸੂਚਨਾ ਮਿਲਦੇ ਹੀ ਤੁਰੰਤ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਭਰਤੀ ਕਰਵਾਇਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਰਾਮਾ ਮੰਡੀ ਪੁਲਸ ਨੂੰ ਇਸ ਦੀ ਸੂਚਨਾ ਮਿਲਦੇ ਹੀ ਏ. ਐੱਸ. ਆਈ. ਹਰਬੰਸ ਸਿੰਘ ਅਤੇ ਰੀਡਰ ਗੁਰਮੇਲ ਸਿੰਘ ਸਮੇਤ ਪੁਲਸ ਪਾਰਟੀ ਉਕਤ ਹਸਪਤਾਲ ਵਿਖੇ ਪੀੜਤ ਦੇ ਬਿਆਨ ਲੈਣ ਲਈ ਪੁੱਜੇ, ਜਿੱਥੇ ਪੀੜਤ ਇਕਬਾਲ ਸਿੰਘ ਨੇ ਰਿਫਾਈਨਰੀ ਪ੍ਰਬੰਧਕਾਂ 'ਤੇ ਦੋਸ਼ ਲਾਉਂਦਿਆਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪਿੰਡ 'ਚ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਿਖੇ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਸੀ ਪਰ ਕੰਪਨੀ ਅਧਿਕਾਰੀਆਂ ਨੇ ਉਸ ਦਾ ਡੋਪ ਟੈਸਟ ਕਰ ਕੇ ਜਬਰੀ ਬਿਨਾਂ ਕਿਸੇ ਵਜ੍ਹਾ ਦੇ ਨੌਕਰੀ ਤੋਂ ਹਟਾ ਦਿੱਤਾ, ਜਿਸ ਕਰਕੇ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਉਸ ਨੇ ਬੀਤੀ ਰਾਤ ਜ਼ਹਿਰੀਲੀ ਦਵਾਈ ਪੀ ਲਈ। ਰਾਮਾਂ ਪੁਲਸ ਨੇ ਪੀੜਤ ਵਿਅਕਤੀ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੀ ਕਹਿੰਦੇ ਹਨ ਰਿਫਾਈਨਰੀ ਪ੍ਰਬੰਧਕ-ਜਦੋਂ ਇਸ ਸਬੰਧੀ ਰਿਫਾਈਨਰੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਕਿ ਉਕਤ ਵਿਅਕਤੀ ਇਕ ਸਾਲ ਪਹਿਲਾਂ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਸੀ ਪਰ ਉਸ ਨੂੰ ਨਸ਼ੇ ਕਰਨ ਕਰਕੇ ਨੌਕਰੀ ਤੋਂ ਹਟਾ ਦਿੱਤਾ ਸੀ ਅਤੇ ਉਸ ਤੋਂ ਬਆਦ ਇਹ ਵਿਅਕਤੀ ਪ੍ਰਾਈਵੇਟ ਕੰਪਨੀ ਲੇਬਰ ਕਾਲੋਨੀ ਵਿਚ ਸਕਿਓਰਿਟੀ ਦਾ ਕੰਮ ਕਰਨ ਲੱਗ ਪਿਆ ਸੀ। ਹੁਣ ਪ੍ਰਾਈਵੇਟ ਕੰਪਨੀ ਦੀ ਲੇਬਰ ਚਲੇ ਜਾਣ ਕਾਰਨ ਕੰਪਨੀ ਨੇ ਉਸ ਨੂੰ ਨੌਕਰੀ ਤੋਂ ਹਟਾ ਦਿੱਤਾ ਹੈ। ਰਿਫਾਈਨਰੀ ਨਾਲ ਇਸ ਦਾ ਕੋਈ ਸਬੰਧ ਨਹੀਂ ਹੈ। ਰਿਫਾਈਨਰੀ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਤਨੀ ਇਸ ਵੇਲੇ ਇਕ ਪ੍ਰਾਈਵੇਟ ਸਕਿਓਰਿਟੀ ਕੰਪਨੀ ਵਿਚ ਕੰਮ ਕਰਦੀ ਹੈ।
ਨਸ਼ੀਲੇ ਪਦਾਰਥਾਂ ਸਮੇਤ ਔਰਤ ਕਾਬੂ, 1 ਫਰਾਰ
NEXT STORY