ਨਥਾਣਾ(ਬੱਜੋਆਣੀਆਂ)- ਪਿੰਡ ਸੇਮਾਂ ਕਲਾਂ ਦੀ ਇਕ ਲੜਕੀ ਨੇ ਸਲ਼ਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਸ ਨੇ ਇਸ ਮਾਮਲੇ ਵਿਚ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰ ਲਿਆ ਹੈ। ਬਲਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਸੇਮਾਂ ਕਲਾਂ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸਦੀ ਭਤੀਜੀ ਅਮਨਦੀਪ ਕੌਰ ਦਾ ਵਿਆਹ ਸਤਨਾਮ ਸਿੰਘ ਵਾਸੀ ਮਲਕਾਣਾ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਹੈ ਕਿ ਸਤਨਾਮ ਸਿੰਘ ਦੇ ਆਪਣੀ ਭਰਜਾਈ ਨਾਲ ਨਾਜਾਇਜ਼ ਸੰਬੰਧ ਸੀ, ਜਿਸ ਕਰਕੇ ਅਮਨਦੀਪ ਕੌਰ ਆਪਣੇ ਪਤੀ ਨੂੰ ਅਜਿਹਾ ਕਰਨ ਤੋਂ ਰੋਕਦੀ ਸੀ ਪਰ ਉਹ ਆਪਣੀਆਂ ਹਰਕਤਾਂ ਤੋਂ ਹੱਟਣ ਦੀ ਬਜਾਏ ਆਪਣੀ ਪਤਨੀ ਨੂੰ ਹੀ ਤੰਗ-ਪ੍ਰੇਸ਼ਾਨ ਕਰਦਾ ਸੀ। ਇਸ ਮਾਮਲੇ ਤੋਂ ਤੰਗ ਆ ਕੇ ਅਮਨਦੀਪ ਕੌਰ ਨੇ ਸਲ਼ਫਾਸ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਨੇ ਇਸ ਕੇਸ ਵਿਚ ਸਤਨਾਮ ਸਿੰਘ, ਲਖਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਕਿਰਨਦੀਪ ਕੌਰ ਪਤਨੀ ਸੁਰਿੰਦਰ ਸਿੰਘ, ਮਨਪ੍ਰੀਤ ਕੌਰ ਪਤਨੀ ਲਖਵਿੰਦਰ ਸਿੰਘ ਵਾਸੀਆਨ ਮਲਕਾਣਾ ਨੂੰ ਨਾਮਜ਼ਦ ਕਰ ਲਿਆ ਹੈ ਪਰ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਅਫ਼ੀਮ ਅਤੇ ਨਾਜਾਇਜ਼ ਸ਼ਰਾਬ ਸਣੇ 2 ਅੜਿੱਕੇ
NEXT STORY