ਬਾਲਿਆਂਵਾਲੀ(ਸ਼ੇਖਰ)-ਪਿੰਡ ਝੰਡੂਕੇ ਵਿਖੇ ਬੀਤੀ ਰਾਤ ਇਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਗੁਰਬਖਸ਼ ਸਿੰਘ (47) ਉਪਰ ਲਗਭਗ 4 ਲੱਖ ਰੁਪਏ ਦਾ ਮੌੜ ਮੰਡੀ ਦੀ ਬੈਂਕ ਦੀ ਲਿਮਟ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪਿਛਲੇ 5-6 ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਹਾਲਤ ਵਿਚ ਉਸ ਨੇ ਬੀਤੀ ਰਾਤ ਲਗਭਗ 12 ਵਜੇ ਦੇ ਕਰੀਬ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਉਪਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਰਾਮਪੁਰਾ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਸੁਰਜੀਤ ਸਿੰਘ ਦਾ ਇਕ ਲੜਕਾ ਤੇ ਇਕ ਲੜਕੀ ਹੈ, ਲੜਕਾ ਵਿਆਹਿਆ ਹੋਇਆ ਹੈ। ਮ੍ਰਿਤਕ ਸਾਢੇ ਪੰਜ ਏਕੜ ਜ਼ਮੀਨ ਦਾ ਮਾਲਕ ਸੀ। ਪਿੰਡ ਦੇ ਕਾਂਗਰਸੀ ਆਗੂ ਜਸਵਿੰਦਰ ਸਿੰਘ ਲੀਲਾ ਜ਼ਿਲਾ ਮੀਤ ਪ੍ਰਧਾਨ ਤੇ ਹੋਰ ਪਿੰਡ ਵਾਸੀਆਂ ਨੇ ਪਰਿਵਾਰ ਲਈ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਥਾਣਾ ਬਾਲਿਆਂਵਾਲੀ ਦੇ ਮੁੱਖ ਅਫਸਰ ਰਛਪਾਲ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਹੈ ਅਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਸ਼ਾਮ 4 ਵਜੇ ਦੇ ਕਰੀਬ ਮ੍ਰਿਤਕ ਸੁਰਜੀਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਲੰਗਾਹ ਦਾ ਪੁਤਲਾ ਫੂਕਿਆ
NEXT STORY