ਲੌਂਗੋਵਾਲ(ਵਸ਼ਿਸ਼ਟ, ਵਿਜੇ)- ਸੁਸਾਈਡ ਨੋਟ ਰਾਹੀਂ ਪੰਜ ਵਿਅਕਤੀਆਂ 'ਤੇ ਮਾਨਸਿਕ ਅਤੇ ਆਰਥਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾਉਂਦੇ ਹੋਏ ਦੁੱਧ ਦੇ ਕਾਰੋਬਾਰ ਨਾਲ ਸਬੰਧਤ ਇਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਛਾਣਬੀਨ ਕਰ ਰਹੇ ਏ. ਐੈੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਸੁਨਾਮ ਪੱਤੀ ਲੌਂਗੋਵਾਲ ਦੇ ਵਾਸੀ ਸਰਬਜੀਤ ਸਿੰਘ ਉਰਫ ਭੂਰਾ ਸਿੰਘ ਪੁੱਤਰ ਚੰਨਣ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਲਈ ਅਤੇ ਜਦੋਂ ਗੰਭੀਰ ਹਾਲਤ ਵਿਚ ਉਸ ਨੂੰ ਸੰਗਰੂਰ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਹਰਵਿੰਦਰ ਕੌਰ ਨੇ ਪੁਲਸ ਨੂੰ ਦੱਸਿਆ ਕਿ ਦੁੱਧ ਵਾਲੀ ਗੱਡੀ ਇਕ ਹਫਤੇ ਤੋਂ ਖੜ੍ਹੀ ਹੈ। 3 ਲੱਖ ਦਾ ਕਰਜ਼ਾ, 4 ਲੱਖ ਦੇ ਘਾਟੇ ਅਤੇ ਪੰਜ ਵਿਅਕਤੀਆਂ ਵੱਲੋਂ ਪ੍ਰੇਸ਼ਾਨ ਕਰਨ ਕਰ ਕੇ ਹੀ ਉਸ ਦੇ ਪਤੀ ਨੇ ਖੁਦਕੁਸ਼ੀ ਕੀਤੀ ਹੈ। ਹਰਵਿੰਦਰ ਕੌਰ ਨੇ ਸੁਸਾਈਡ ਨੋਟ ਵੀ ਪੁਲਸ ਨੂੰ ਸੌਂਪ ਦਿੱਤਾ ਹੈ। ਜਿਸ ਤੋਂ ਬਾਅਦ ਪੁਲਸ ਨੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਸੁਸਾਈਡ ਨੋਟ ਵਿਚ ਸੁਰਿੰਦਰ ਕੁਮਾਰ, ਮੰਗੀ ਰਾਮ, ਬਲਦੇਵ ਕ੍ਰਿਸ਼ਨ, ਬਾਵਾ ਰਾਮ ਅਤੇ ਭਗਵਾਨ ਸਿੰਘ ਦੇ ਨਾਮ ਸ਼ਾਮਲ ਹਨ।
ਰੇਲਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
NEXT STORY