ਮੁੱਲਾਂਪੁਰ ਦਾਖਾ(ਸੰਜੀਵ)-ਨਜ਼ਦੀਕੀ ਪਿੰਡ ਰਕਬਾ ਵਿਖੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਬੱਲ ਦੇ ਘਰ ਵਿਚ ਪਿਛਲੇ ਲੰਬੇ ਸਮੇਂ ਤੋਂ ਕੰਮ-ਕਾਜ ਕਰਦੇ ਨੌਕਰ ਬੂਟਾ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਪਿੰਡ ਮੰਡਿਆਣੀ ਨੇ ਨਿਰਮਾਣ ਅਧੀਨ ਕੋਠੀ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਦਾਖਾ ਦੀ ਪੁਲਸ ਮੌਕੇ 'ਤੇ ਪੁਹੰਚੀ ਅਤੇ ਮ੍ਰਿਤਕ ਦੀ ਪਤਨੀ ਰਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਘਟਨਾ ਦੀ ਤਫਤੀਸ਼ ਕਰ ਰਹੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੂਟਾ ਸਿੰਘ (45) ਪਿਛਲੇ ਲੰਮੇ ਸਮੇਂ ਤੋਂ ਜੋਗਿੰਦਰ ਸਿੰਘ ਦੇ ਘਰ ਕੰਮ-ਕਾਜ ਕਰਦਾ ਸੀ, ਜਿਸ ਨੇ ਬੀਤੀ ਰਾਤ ਜਸਵਿੰਦਰ ਸਿੰਘ ਉਰਫ ਜੱਸਾ ਪੁੱਤਰ ਸੰਤੋਖ ਸਿੰਘ ਵਾਸੀ ਰਕਬਾ (ਕੈਨੇਡਾ) ਦੀ ਨਵੀਂ ਬਣ ਰਹੀ ਕੋਠੀ ਵਿਚ ਲੱਕੜੀ ਦੀ ਬੱਲੀ ਨਾਲ ਪਰਨਾ ਬੰਨ੍ਹ ਕੇ ਫਾਹਾ ਲੈ ਲਿਆ।
ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
NEXT STORY