ਮਾਨਸਾ(ਜੱਸਲ)—ਪਿੰਡ ਉੱਭਾ ਵਿਖੇ ਮਜ਼ਦੂਰ ਵੱਲੋਂ ਘਰ ਦੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਨਾਇਬ ਸਿੰਘ (37) ਪੁੱਤਰ ਗੁਲਜ਼ਾਰ ਸਿੰਘ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਰਾਤ ਨੂੰ ਆਪਣੇ ਘਰ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਪਿਤਾ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਨਾਇਬ ਸਿੰਘ ਕਾਫੀ ਲੰਬੇ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੂੰ ਕੋਈ ਦਿਹਾੜੀ ਯੋਗ ਕੰਮ ਨਹੀਂ ਸੀ ਮਿਲ ਰਿਹਾ, ਜਿਸ ਕਰਕੇ ਉਹ ਆਪਣੇ ਘਰ ਦਾ ਗੁਜ਼ਾਰਾ ਤੇ ਬੱਚਿਆਂ ਨੂੰ ਪੜ੍ਹਾਉਣ ਤੋਂ ਅਸਮਰੱਥ ਸੀ। ਇਸ ਕਾਰਨ ਉਸ ਨੇ ਬੀਤੀ ਰਾਤ ਆਪਣੇ ਕਮਰੇ 'ਚ ਰਾਤ ਨੂੰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਤੋਂ ਇਲਾਵਾ ਤਿੰਨ ਛੋਟੇ ਬੱਚੇ ਦੋ ਲੜਕੇ ਤੇ ਇਕ ਲੜਕੀ ਛੱਡ ਗਿਆ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨਾਇਬ ਸਿੰਘ ਦੇ ਬੱਚਿਆਂ ਨੂੰ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੇ ਬੱਚਿਆਂ ਦਾ ਪਾਲਣ ਪੋਸ਼ਣ ਹੋ ਸਕੇ।
ਮੋਟਰਸਾਈਕਲ ਚੋਰ ਕਾਬੂ
NEXT STORY