ਜਲੰਧਰ(ਰਾਜੇਸ਼)—ਮੋਤਾ ਸਿੰਘ ਨਗਰ ਇਲਾਕੇ ਵਿਚ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਔਰਤ ਨੇ ਫਾਹਾ ਲਾ ਕੇ ਆਤਮ-ਹੱਤਿਆ ਕਰ ਲਈ। ਔਰਤ ਨੂੰ ਪੱਖੇ ਨਾਲ ਲਟਕਦਿਆਂ ਦੇਖ ਕੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹੇਠਾਂ ਉਤਾਰਿਆ ਅਤੇ ਹਸਪਤਾਲ ਦਾਖਲ ਕਰਵਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਔਰਤ ਦੀ ਪਛਾਣ 55 ਸਾਲਾ ਗਰੇਸ਼ ਪਤਨੀ ਯਕੂਮ ਮਸੀਹ ਵਜੋਂ ਹੋਈ ਹੈ। ਥਾਣਾ ਨੰਬਰ 6 ਦੇ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਪੁਲਸ ਨੇ ਧਾਰਾ 174 ਅਧੀਨ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ 2 ਹੈਰੋਇਨ ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ
NEXT STORY