ਬਠਿੰਡਾ(ਸੁਖਵਿੰਦਰ)-ਇਕ ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਬਠਿੰਡਾ-ਅਬੋਹਰ ਰੇਲਵੇ ਲਾਈਨ 'ਤੇ ਜਨਤਾ ਨਗਰ ਨਜ਼ਦੀਕ ਰੇਲਵੇ ਲਾਈਨ 'ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਅਤੇ ਆਰੀਅਨ ਵਰਮਾ ਮੌਕੇ 'ਤੇ ਪਹੁੰਚੇ ਅਤੇ ਜੀ. ਆਰ. ਪੀ. ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਲਾਸ਼ ਲਾਈਨਾਂ ਦੇ ਵਿਚਕਾਰ ਪਈ ਹੋਈ ਸੀ। ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਕੋਲ ਅਜਿਹੀ ਕੋਈ ਚੀਜ਼ ਨਹੀ ਮਿਲ ਸਕੀ ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ।
ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥਾਂ ਸਣੇ 4 ਗ੍ਰਿਫਤਾਰ
NEXT STORY