ਬਰੇਟਾ(ਬਾਂਸਲ, ਸਿੰਗਲਾ)-ਦਿਆਲਪੁਰਾ ਵਿਖੇ ਇਕ ਕਿਸਾਨ ਵੱਲੋਂ ਕਰਜ਼ੇ ਕਾਰਨ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਬਾਬੂ ਸਿੰਘ (65) ਪੁੱਤਰ ਵਿਸਾਖਾ ਸਿੰਘ 4 ਭਰਾਵਾਂ 'ਚੋਂ ਕੁਆਰਾ ਸੀ ਤੇ ਘਰ ਦੀ ਕਬੀਲਦਾਰੀ ਦਾ ਬੋਝ ਉਸ 'ਤੇ ਸੀ, ਕੁਲ 4 ਕਿੱਲੇ ਜ਼ਮੀਨ 'ਚੋਂ 2 ਕਿੱਲੇ ਜ਼ਮੀਨ 4 ਲੱਖ ਰੁਪਏ 'ਚ ਗਹਿਣੇ ਕੀਤੀ ਸੀ ਤੇ ਇਸ ਤੋਂ ਇਲਾਵਾ ਸਰਕਾਰੀ ਤੇ ਗ਼ੈਰ ਸਰਕਾਰੀ ਕਰਜ਼ਾ ਵੀ ਉਸ 'ਤੇ ਚੜ੍ਹਿਆ ਹੋਇਆ ਸੀ, ਜਿਸ ਕਾਰਨ ਮਾਨਸਿਕ ਪ੍ਰੇਸ਼ਾਨੀ ਕਾਰਨ ਉਸ ਨੇ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਮੰਗ ਕੀਤੀ ਕਿ ਕਿਸਾਨ ਦੇ ਪਰਿਵਾਰ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ ਤੇ ਉਸ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।
ਜ਼ਿਲੇ 'ਚ ਤੜਕਸਾਰ ਹੋਈ ਗੜੇਮਾਰੀ ਕਈ ਇਲਾਕਿਆਂ 'ਚ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ
NEXT STORY