ਬਠਿੰਡਾ(ਸੁਖਵਿੰਦਰ)-ਇਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਰੇਲ ਗੱਡੀ ਚਾਲਕ ਦੀ ਸੂਝ-ਬੂਝ ਨਾਲ ਉਕਤ ਹਾਦਸਾ ਟਲ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ 11.30 ਵਜੇ 1 ਨੌਜਵਾਨ ਖੁਦਕੁਸ਼ੀ ਕਰਨ ਲਈ ਬਠਿੰਡਾ-ਗੰਗਾਨਗਰ ਰੇਲਵੇ ਲਾਈਨ 'ਤੇ ਲੇਟ ਗਿਆ। ਇਸ ਮੌਕੇ ਗੱਡੀ ਗੰਗਾਨਗਰ ਤੋਂ ਬਠਿੰਡਾ ਵੱਲ ਆ ਰਹੀ ਸੀ। ਡਰਾਈਵਰ ਦੀ ਨਜ਼ਰ ਪੈਣ 'ਤੇ ਉਸ ਵੱਲੋਂ ਸੂਝ-ਬੂਝ ਨਾਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਉਕਤ ਵਿਅਕਤੀ ਰੇਲਵੇ ਲਾਈਨ 'ਤੇ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ। ਡਰਾਈਵਰ ਵੱਲੋਂ ਤੁਰੰਤ ਇਸ ਦੀ ਸੂਚਨਾ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਨੂੰ ਦਿੱਤੀ ਗਈ। ਸੂਚਨਾ ਮਿਲਣ 'ਤੇ ਸੰਸਥਾ ਵਰਕਰ ਸੰਦੀਪ ਗੋਇਲ, ਮਨੀ ਸ਼ਰਮਾ ਮੌਕੇ 'ਤੇ ਪਹੁੰਚੇ ਅਤੇ ਬੇਹੋਸ਼ੀ ਦੀ ਹਾਲਤ ਵਿਚ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਉਕਤ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਵਾਸੀ ਬਠਿੰਡਾ ਵਜੋਂ ਹੋਈ।
ਜਲ ਸਰੋਤ ਮੁਲਾਜ਼ਮਾਂ ਕੰਮਕਾਜ ਕੀਤਾ ਠੱਪ
NEXT STORY