ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)—ਸ੍ਰੀ ਗੁਰਦੁਆਰਾ ਸਾਹਿਬ ਪਿੰਡ ਠੁੱਲੀਵਾਲ ਦੇ ਗ੍ਰੰਥੀ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਐੱਸ. ਐੱਚ. ਓ. ਮਹਿਲ ਕਲਾਂ ਅਤੇ ਥਾਣਾ ਠੁੱਲੀਵਾਲ ਦੇ ਸਬ-ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਖਿਆਲੀ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਗ੍ਰੰਥੀ ਸੀ, ਜਿਸ ਨੇ ਦਿਮਾਗ਼ੀ ਪ੍ਰੇਸ਼ਾਨੀ ਕਾਰਨ ਬੀਤੀ ਰਾਤ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਪੁਲਸ ਨੇ ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਖਿਆਲੀ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਸਪਾ ਸੁਪਰੀਮੋ ਮਾਇਆਵਤੀ 15 ਨੂੰ ਚੰਡੀਗੜ੍ਹ ਆਏਗੀ : ਰਜਿੰਦਰ ਰੀਹਲ
NEXT STORY