ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)—ਦਰਾਣੀ ਵੱਲੋਂ ਤੰਗ-ਪ੍ਰੇਸ਼ਾਨ ਕਰਨ ਅਤੇ ਅਪ ਸ਼ਬਦ ਬੋਲਣ 'ਤੇ ਜੇਠਾਣੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਬਰਨਾਲਾ ਵਿਖੇ ਪੀੜਤਾ ਨੇ 'ਜਗ ਬਾਣੀ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਕੁੰਭੜਵਾਲ ਵਿਖੇ ਵਿਆਹੀ ਹੋਈ ਹੈ। ਉਸ ਦਾ ਇਕ 7 ਸਾਲ ਦਾ ਲੜਕਾ ਹੈ। ਉਹ ਮਜ਼੍ਹਬੀ ਸਿੱਖ ਪਰਿਵਾਰ ਨਾਲ ਸਬੰਧਤ ਹੈ ਅਤੇ ਜੱਟ ਪਰਿਵਾਰ 'ਚ ਵਿਆਹੀ ਹੋਈ ਹੈ, ਜਿਥੇ ਉਸ ਦੀ ਦਰਾਣੀ ਉਸ ਨੂੰ ਜਾਤੀ ਸੂਚਕ ਸ਼ਬਦ ਬੋਲ ਕੇ ਤੰਗ-ਪ੍ਰੇਸ਼ਾਨ ਕਰਦੀ ਸੀ। ਇਸ ਸਬੰਧੀ ਉਸ ਨੇ ਥਾਣਾ ਸਦਰ ਧੂਰੀ ਅਤੇ ਪੁਲਸ ਚੌਕੀ ਰਣੀਕੇ ਵਿਖੇ ਕਈ ਵਾਰ ਦਰਖਾਸਤ ਦਿੱਤੀ ਹੈ ਪਰ ਪੁਲਸ ਨੇ ਉਸ 'ਤੇ ਕੋਈ ਕਾਰਵਾਈ ਨਹੀਂ ਕੀਤੀ। ਰੋਜ਼-ਰੋਜ਼ ਦੀ ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਅੱਜ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ । ਉਸ ਦੇ ਪਤੀ ਨੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਖ਼ਬਰ ਲਿਖੇ ਜਾਣ ਤੱਕ ਪੀੜਤਾ ਦੀ ਹਾਲਤ ਖਤਰੇ ਤੋਂ ਬਾਹਰ ਸੀ।
ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸਨਮਾਨਤ
NEXT STORY