ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ

You Are HerePunjab
Wednesday, March 14, 2018-6:37 AM

ਸਿੱਧਵਾਂ ਬੇਟ(ਚਾਹਲ)-ਪਿੰਡ ਗਾਲਿਬ ਕਲਾਂ ਦੇ ਇਕ ਹੋਰ ਨੌਜਵਾਨ ਤੇਜਿੰਦਰ ਸਿੰਘ (35) ਪੁੱਤਰ ਗੁਰਦੇਵ ਸਿੰਘ ਨੇ ਕਰਜ਼ੇ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਤਨੀ ਕਿਰਨਦੀਪ ਕੌਰ ਅਨੁਸਾਰ ਉਨ੍ਹਾਂ ਕੋਲ ਕਰੀਬ ਇਕ ਏਕੜ ਜ਼ਮੀਨ ਹੈ ਤੇ ਉਸ ਦਾ ਪਤੀ ਪਿਛਲੇ ਕੁਝ ਦਿਨਾਂ ਤੋਂ ਸਿਰ ਖੜ੍ਹੇ ਕਰਜ਼ੇ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਰਕੇ ਉਸ ਨੇ ਘਰ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।  ਪਰਿਵਾਰਕ ਮੈਂਬਰਾਂ ਅਨੁਸਾਰ ਤੇਜਿੰਦਰ ਸਿੰਘ ਕਾਫੀ ਸਮਾਂ ਪਹਿਲਾਂ ਆਪਣੇ ਪਿਤਾ ਦੀ ਮੌਤ ਹੋਣ ਅਤੇ ਡਾਕਟਰੀ ਦੀ ਦੁਕਾਨ ਦਾ ਕੰਮ ਠੀਕ ਢੰਗ ਨਾਲ ਨਾ ਚੱਲਣ ਕਰਕੇ ਵੀ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਕੁਝ ਸਮਾਂ ਪਹਿਲਾਂ ਆਪਣੀ ਦੁਕਾਨ ਨੂੰ ਅੱਗ ਵੀ ਲਗਾ ਲਈ ਸੀ। ਚੌਕੀ ਗਾਲਿਬ ਕਲਾਂ ਦੇ ਇੰਚਾਰਜ ਸਈਅਦ ਸ਼ਕੀਲ ਨੇ ਦੱਸਿਆ ਕਿ ਪੁਲਸ ਵਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ 'ਚ ਲਿਆਉਣ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। 

Edited By

Gautam Bhardwaj

Gautam Bhardwaj is News Editor at Jagbani.

Popular News

!-- -->