ਭੀਖੀ(ਸੰਦੀਪ)-ਨੇੜਲੇ ਪਿੰਡ ਫਫੜੇ ਭਾਈਕੇ ਵਿਖੇ ਇਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲਣ ਉਪਰੰਤ ਨਹਿਰ 'ਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ। ਭੀਖੀ ਪੁਲਸ ਨੇ ਮ੍ਰਿਤਕ ਦੀ ਪਤਨੀ ਸਮੇਤ ਦੋ ਹੋਰਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਭੈਣ ਰੁਪਿੰਦਰ ਕੌਰ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਸ ਦਾ ਭਰਾ ਉਪਜਿੰਦਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਫਫੜੇ ਭਾਈਕੇ ਆਪਣੀ ਪਤਨੀ ਦੇ ਚਾਲ-ਚਲਨ ਤੋਂ ਪਰੇਸ਼ਾਨ ਸੀ, ਜਿਸ ਕਾਰਨ ਘਰ 'ਚ ਹਰ-ਰੋਜ਼ ਕਲੇਸ਼ ਰਹਿੰਦਾ ਸੀ, ਜਿਸ ਤੋਂ ਤੰਗ ਆ ਕੇ ਉਪਜਿੰਦਰ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਭੀਖੀ ਪੁਲਸ ਨੇ ਮ੍ਰਿਤਕ ਦੀ ਭੈਣ ਰੁਪਿੰਦਰ ਕੌਰ ਦੇ ਬਿਆਨਾਂ 'ਤੇ ਬਲਵਿੰਦਰ ਸਿੰਘ, ਉਸ ਦੇ ਬੇਟੇ ਬਲਜੋਤ ਸਿੰਘ ਤੇ ਮ੍ਰਿਤਕ ਦੀ ਪਤਨੀ ਕਮਲਪ੍ਰੀਤ ਕੌਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਆਹੁਤਾ ਦੀ ਕੁੱਟ-ਮਾਰ ਕਰਨ 'ਤੇ 4 ਨਾਮਜ਼ਦ
NEXT STORY