ਭਗਤਾ ਭਾਈ(ਪ੍ਰਵੀਨ)-ਪਿੰਡ ਹਮੀਰਗੜ੍ਹ ਵਿਖੇ ਇਕ ਹੋਰ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ (37) ਵਾਸੀ ਹਮੀਰਗੜ੍ਹ ਕਰੀਬ 10 ਲੱਖ ਰੁਪਏ ਦਾ ਕਰਜ਼ਦਾਰ ਸੀ। ਇਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਅੱਜ ਸਪਰੇਅ ਪੀ ਲਈ। ਗੰਭੀਰ ਹਾਲਤ ਵਿਚ ਪਰਿਵਾਰਕ ਮੈਂਬਰ ਉਸ ਨੂੰ ਸਿਵਲ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੋਸਟਮਾਰਟਮ ਉਪਰੰਤ ਪੁਲਸ ਨੇ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਹੈ।
ਫਿਲਮ 'ਨਾਨਕ ਸ਼ਾਹ ਫਕੀਰ' ਮਾਮਲੇ ਵਿਚ ਵਿਵਾਦਾਂ 'ਚ ਆਈ ਬੀਬੀ ਜਗੀਰ ਕੌਰ
NEXT STORY