ਬਠਿੰਡਾ(ਬਲਵਿੰਦਰ)-ਐੱਸ. ਏ. ਐੱਸ. ਨਗਰ ਦੇ ਇਕ 25 ਸਾਲਾ ਨੌਜਵਾਨ ਨੇ ਘਰ ਦੇ ਅੰਦਰ ਹੀ ਫਾਹਾ ਲੈ ਕੇ ਜਾਨ ਦੇ ਦਿੱਤੀ। ਥਾਣਾ ਕੈਨਾਲ ਕਾਲੋਨੀ ਪੁਲਸ ਨੇ 174 ਦੀ ਕਾਰਵਾਈ ਤਹਿਤ ਮਾਮਲਾ ਦਰਜ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ। ਜਾਣਕਾਰੀ ਮੁਤਾਬਕ ਮਨਦੀਪ ਸ਼ਰਮਾ ਪੁੱਤਰ ਨਰਦੇਵ ਸ਼ਰਮਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਐਤਵਾਰ ਦੀ ਰਾਤ ਨੂੰ ਜਦੋਂ ਘਰ ਦੇ ਸਾਰੇ ਮੈਂਬਰ ਸੁੱਤੇ ਪਏ ਸਨ ਤਾਂ ਉਸ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦਾ ਪਿਤਾ ਸੰਗਤ ਮੰਡੀ 'ਚ ਪ੍ਰਾਈਵੇਟ ਫੈਕਟਰੀ 'ਚ ਕੰਮ ਕਰਦਾ ਹੈ ਤੇ ਸਵੇਰੇ ਸਕੂਲ ਬੱਸ ਨਾਲ ਬੱਚਿਆਂ ਨੂੰ ਲੈ ਕੇ ਜਾਂਦਾ ਹੈ। ਮ੍ਰਿਤਕ ਵੀ ਆਪਣਾ ਪਿਤਾ ਦਾ ਸਹਾਇਕ ਸੀ। ਪਿਛਲੇ ਕੁਝ ਸਮੇਂ ਤੋਂ ਉਹ ਆਰਥਿਕ ਪ੍ਰੇਸ਼ਾਨੀ ਕਾਰਨ ਮਾਨਸਿਕ ਤਣਾਅ 'ਚ ਰਹਿੰਦਾ ਸੀ, ਜਿਸ ਕਾਰਨ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
2 ਮੋਟਰਸਾਈਕਲਾਂ ਦੀ ਟੱਕਰ 'ਚ 1 ਦੀ ਮੌਤ, 1 ਜ਼ਖਮੀ
NEXT STORY