ਬਠਿੰਡਾ(ਸੁਖਵਿੰਦਰ)-ਰੇਲ ਗੱਡੀ ਹੇਠਾਂ ਆ ਕੇ ਇਕ ਵਿਅਕਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਸਵੇਰੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1 'ਤੇ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਹਾਦਸੇ ਦੌਰਾਨ ਮ੍ਰਿਤਕ ਦਾ ਸਰੀਰ ਬੁਰੀ ਤਰ੍ਹਾਂ ਕੱਟਿਆ ਗਿਆ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਸ਼ਰਮਾ, ਮਨੀ ਕਰਨ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ। ਮ੍ਰਿਤਕ ਦਾ ਸਰੀਰ ਲਾਈਨਾਂ ਵਿਚਕਾਰ ਖੂਨ ਨਾਲ ਲੱਥਪਥ ਪਿਆ ਹੋਇਆ ਸੀ। ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਵੱਲੋਂ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਕੋਲ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਨਾਲ ਉਸਦੀ ਸ਼ਨਾਖ਼ਤ ਹੋ ਸਕੇ। ਫਿਲਹਾਲ ਪੁਲਸ ਵੱਲੋਂ ਮ੍ਰਿਤਕ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।
1 ਸਾਲ ਤੋਂ ਪਾਣੀ ਆਇਆ ਨਹੀਂ, ਬਿੱਲ ਆ ਗਏ
NEXT STORY