ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)–ਮਾਨਸਿਕ ਪ੍ਰੇਸ਼ਾਨੀ ਕਾਰਨ ਇਕ ਨੌਜਵਾਨ ਨੇ ਕੋਈ ਜ਼ਹਿਰਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਥਾਣਾ ਮਹਿਲ ਕਲਾਂ ਦੇ ਹੌਲਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਹਰਪਿੰਦਰਪਾਲ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਕਲਾਲਾਂ ਨੇ ਦਿਮਾਗੀ ਮਾਨਸਿਕ ਕਾਰਨ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਕਬਜ਼ੇ ਲੈ ਕੇ ਮ੍ਰਿਤਕ ਦੇ ਪਿਤਾ ਰੇਸ਼ਮ ਸਿੰਘ ਪੁੱਤਰ ਜਬਰ ਸਿੰਘ ਵਾਸੀ ਕਲਾਲਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਕਾਲੀ ਆਗੂ ਤੇ ਉਸ ਦੇ ਸਾਥੀ 'ਤੇ ਹਮਲਾ
NEXT STORY