ਸਾਹਨੇਵਾਲ(ਜ.ਬ.)-ਥਾਣਾ ਸਾਹਨੇਵਾਲ ਦੇ ਅਧੀਨ ਆਉਂਦੇ ਇਲਾਕੇ ਕੰਗਣਵਾਲ 'ਚ ਇਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵੱਲੋਂ ਆਪਣੇ ਕਿਰਾਏ ਦੇ ਕਮਰੇ 'ਚ ਚੁੰਨੀ ਦੇ ਸਹਾਰੇ ਪੱਖੇ ਨਾਲ ਕਥਿਤ ਲਟਕ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰੌਸ਼ਨ ਕੁਮਾਰ ਪੁੱਤਰ ਓਮੇਸ਼ ਕੁਮਾਰ ਵਾਸੀ ਮਹਾਲਕਸ਼ਮੀ ਨਗਰ, ਲੁਹਾਰਾ ਰੋਡ, ਢੰਡਾਰੀ ਕਲਾਂ, ਲੁਧਿਆਣਾ ਦੇ ਰੂਪ 'ਚ ਹੋਈ ਹੈ, ਜਿਸ ਤੋਂ ਬਾਅਦ ਚੌਕੀ ਕੰਗਣਵਾਲ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਪਵਨ ਕੁਮਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ 'ਚ ਲਿਆਂਦੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਾਹਨੇਵਾਲ ਦੇ ਇੰਚਾਰਜ ਇੰਸ. ਸਤਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਪਵਨ ਕੁਮਾਰ ਦੇ ਬਿਆਨ ਅਨੁਸਾਰ ਉਸ ਦਾ ਭਰਾ ਕਥਿਤ ਰੂਪ ਨਾਲ ਮੈਡੀਕਲ ਨਸ਼ਾ ਕਰਨ ਦਾ ਆਦੀ ਸੀ। ਜੋ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਸੀ। ਜਿਸ ਨੇ ਅੱਜ ਆਪਣੇ ਕਮਰੇ 'ਚ ਚੁੰਨੀ ਦੇ ਸਹਾਰੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ। ਥਾਣਾ ਮੁਖੀ ਨੇ ਦੱਸਿਆ ਕਿ ਹੌਲਦਾਰ ਜਗਜੀਵਨ ਸਿੰਘ ਦੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਹੈ।
ਤੇਜ਼ ਰਫਤਾਰ ਟਿੱਪਰ ਨੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਮਾਰੀ ਟੱਕਰ
NEXT STORY