ਰਾਏਕੋਟ(ਭੱਲਾ)—ਕਰੀਬੀ ਪਿੰਡ ਤਾਜਪੁਰਾ ਦੇ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਮਨਜਿੰਦਰ ਸਿੰਘ (26 ਸਾਲ) ਪੁੱਤਰ ਮੇਜਰ ਸਿੰਘ ਵਾਸੀ ਤਾਜਪੁਰ, ਜੋ ਕਿ ਸ਼ਟਰਿੰਗ ਦਾ ਕੰਮ ਕਰਦਾ ਸੀ ਤੇ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਬੀਤੀ ਰਾਤ ਕਰੀਬ 11 ਵਜੇ ਜਦੋਂ ਪਰਿਵਾਰਕ ਮੈਂਬਰ ਸੁੱਤੇ ਪਏ ਸਨ ਤਾਂ ਦੂਸਰੇ ਕਮਰੇ 'ਚ ਜਾ ਕੇ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨ -ਲੀਲਾ ਸਮਾਪਤ ਕਰ ਲਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਪੁਲਸ ਵੱਲੋਂ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਮਨਜਿੰਦਰ ਸਿੰਘ ਦਾ ਅਜੇ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।
ਬੁਢਾਪਾ ਪੈਨਸ਼ਨ ਲੈਣ ਲਈ ਬਜ਼ੁਰਗ ਹੋ ਰਹੇ ਖੱਜਲ-ਖੁਆਰ
NEXT STORY