ਸਰਦੂਲਗਡ਼੍ਹ(ਚੋਪਡ਼ਾ)-ਪਿੰਡ ਮੋਫਰ ਵਿਖੇ ਇੱਕ ਅੌਰਤ ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਭਾਖਡ਼ਾ ਨਹਿਰ ’ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਝੁਨੀਰ ਦੇ ਮੁਖੀ ਅਜੈ ਕੁਮਾਰ ਪਰੋਚਾ ਨੇ ਦੱਸਿਆ ਕਿ ਮ੍ਰਿਤਕਾ ਕਰਮਜੀਤ ਕੌਰ(50) ਪਤਨੀ ਕੁਲਵੰਤ ਸਿੰਘ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚਲ ਰਹੀ ਸੀ, ਜਿਸ ਦੀ ਦਵਾਈ ਕਾਫੀ ਲੰਬੇ ਸਮੇਂ ਤੋਂ ਚੱਲ ਰਹੀ ਸੀ। ਇਸ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਉਸਨੇ ਨਹਿਰ ’ਚ ਛਾਲ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੇ ਪਤੀ ਦੇ ਬਿਆਨਾ ਦੇ ਆਧਾਰ ’ਤੇ ਪੁਲਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾ ਹਵਾਲੇ ਕਰ ਦਿੱਤੀ ਹੈ। ਮ੍ਰਿਤਕਾ ਆਪਣੇ ਪਿਛੇ ਤਿੰਨ ਬੱਚੇ ਇੱਕ ਲਡ਼ਕੀ(ਵਿਆਹੀ),ਇੱਕ ਲਡ਼ਕੀ ਅਤੇ ਲਡ਼ਕਾ(ਕੁਆਰੇ) ਛੱਡ ਗਈ ਹੈ।
ਵਿਆਹ ਕਰਵਾ ਕੇ ਵਿਦੇਸ਼ ਭੱਜਿਆ ਲਾੜਾ
NEXT STORY