ਬੁਢਲਾਡਾ(ਮਨਚੰਦਾ,ਬਾਂਸਲ)-ਪਿੰਡ ਬੀਰਕੇ ਕਲਾਂ ਵਿਖੇ ਇਕ ਖੇਤ ਮਜ਼ਦੂਰ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ ਕਰਨ ਦਾ ਸਮਾਚਾਰ  ਹੈ। ਪਿੰਡ ਦੇ ਕਿਸਾਨ ਆਗੂ ਰਾਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਖੇਤ ਮਜ਼ਦੂਰ ਗੁਲਾਬ ਸਿੰਘ (30) ਪੁੱਤਰ ਜੈਲਾ ਸਿੰਘ ਘਰ ਦੀ ਆਰਥਿਕ ਹਾਲਤ ਮਾਡ਼ੀ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ ਕਰ ਲਈ, ਜਿਸ ਦੇ ਸਿਰ ਦੇਣਦਾਰੀ ਦਾ 3 ਲੱਖ ਦਾ ਕਰਜ਼ਾ ਸੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਪੋੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਅਤੇ 2 ਬੱਚੇ ਛੱਡ ਗਿਆ ਹੈ। 
ਪੀੜਤਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਕੇ ਕੱਢਿਆ ਪ੍ਰਸ਼ਾਸਨ ਖਿਲਾਫ ਗੁੱਸਾ
NEXT STORY