ਅਬੋਹਰ, (ਸੁਨੀਲ)–ਦੋ ਵਿਧਾਨ ਸਭਾ ਖੇਤਰਾਂ ’ਚ ਵੰਡੀ ਢਾਣੀ ਵਿਸ਼ੇਸ਼ਰਨਾਥ ਵਾਸੀ ਇਕ ਨਾਬਾਲਗਾ ਨੇ ਬੀਤੀ ਰਾਤ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹ ਲੈ ਕੇ ਆਤਮ-ਹੱਤਿਆ ਕਰ ਲਈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਕਰੀਬ 17 ਸਾਲਾ ਸ਼ਾਈਨਾ ਪੁੱਤਰੀ ਰਵਿੰਦਰ ਕੁਮਾਰ ਦੇ ਪਰਿਵਾਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਸ਼ੁੱਕਰਵਾਰ ਦੇਰ ਰਾਤ ਉਸ ਨੇ ਘਰ ’ਚ ਫਾਹ ਲੈ ਕੇ ਆਤਮ-ਹੱਤਿਆ ਕਰ ਲਈ। ਸਵੇਰੇ ਜਦ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਇਸ ਗੱਲ ਦੀ ਸੂਚਨਾ ਨਗਰ ਥਾਣਾ ਨੰਬਰ 2 ਦੀ ਪੁਲਸ ਨੂੰ ਦਿੱਤੀ, ਜਿਸ ’ਤੇ ਥਾਣਾ ਮੁਖੀ ਚੰਦਰ ਸ਼ੇਖਰ ਮੌਕੇ ’ਤੇ ਪੁੱਜੇ ਤੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ।
ਕਾਰ ਪਲਟੀ, 3 ਸਵਾਰ ਜ਼ਖ਼ਮੀ
NEXT STORY