ਸਾਦਿਕ,(ਪਰਮਜੀਤ)-ਬੀਤੀ ਰਾਤ ਪਿੰਡ ਮਹਿਮੂਆਣਾ ਵਿਖੇ ਇਕ ਵਿਅਕਤੀ ਵੱਲੋਂ ਆਰਥਕ ਤੰਗੀ ਕਾਰਨ ਘਰ ’ਚ ਪਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਸਵੀਰ ਸਿੰਘ ਉਰਫ ਨਿੱਕਾ (40) ਪੁੱਤਰ ਅਜੀਤ ਸਿੰਘ ਮਿਹਨਤ ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ। ਕੁਝ ਦਿਨਾਂ ਤੋਂ ਉਹ ਆਰਥਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਬੀਤੀ ਰਾਤ ਘਰ ਵਿਚ ਪਈ ਕੋਈ ਜ਼ਹਿਰਲੀ ਦਵਾਈ ਪੀ ਲਈ, ਜਿਸ ਕਰ ਕੇ ਉਸ ਦੀ ਮੌਤ ਹੋ ਗਈ। ਪਿੰਡ ਦੇ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੀਂਹ ਪੈਣ ਕਾਰਨ ਮ੍ਰਿਤਕ ਦੇ ਕੱਚੇ ਘਰ ਦੀ ਛੱਤ ਡਿੱਗ ਗਈ ਸੀ, ਜਿਸ ਤੋਂ ਬਾਅਦ ਉਹ ਪਰਿਵਾਰ ਸਮੇਤ ਪਿੰਡ ਦੀ ਧਰਮਸ਼ਾਲਾ ਵਿਚ ਰਹਿ ਕੇ ਦਿਨ ਕੱਟ ਰਿਹਾ ਸੀ। ਇਸ ਪਰਿਵਾਰ ਦੀ ਆਰਥਕ ਮਦਦ ਲਈ ਉਨ੍ਹਾਂ ਏ. ਡੀ. ਸੀ. ਫਰੀਦਕੋਟ ਨੂੰ ਲਿਖਤੀ ਬੇਨਤੀ ਵੀ ਕੀਤੀ ਸੀ, ਜਿਸ ਦੀ ਕਾਰਵਾਈ ਚੱਲ ਰਹੀ ਸੀ ਪਰ ਅਜੇ ਤੱਰ ਸਬੰਧਤ ਪਰਿਵਾਰ ਨੂੰ ਕੋਈ ਮਦਦ ਨਹੀਂ ਮਿਲੀ ਹੈ।
ਮੁਲਾਜ਼ਮ ਜਥੇਬੰਦੀਆਂ ਨੇ ਵਿਧਾਇਕਾਂ ਨੂੰ ਦਿੱਤੇ ਮੰਗ-ਪੱਤਰ
NEXT STORY