ਬਠਿੰਡਾ (ਵਰਮਾ) : ਪਤਨੀ ਦੀਆਂ ਅਸ਼ਲੀਲ ਵੀਡੀਓ ਬਣਾਉਣ ਦੀਆਂ ਧਮਕੀਆਂ ਤੋਂ ਪਰੇਸ਼ਾਨੀ ਇਕ ਸਮਾਜਸੇਵੀ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਸਮੇਂ ਸਿਰ ਇਲਾਜ ਮਿਲਣ ਕਾਰਨ ਉਸ ਦੀ ਜਾਨ ਬਚ ਗਈ। ਇਸ ਮਾਮਲੇ ’ਚ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਿਮਰਪ੍ਰੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਭੁੱਚੋ ਖੁਰਦ ਨੇ ਥਾਣਾ ਕੈਂਟ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਉਹ ਗੁਰੂ ਤੇਗ ਬਹਾਦਰ ਨਗਰ ਵਿਖੇ ਇਕ ਕੋਸ਼ਿਸ਼ ਵੈੱਲਫੇਅਰ ਸੁਸਾਇਟੀ ਚਲਾਉਂਦੀ ਹੈ, ਜਿਸ ਵਿਚ ਉਸ ਦਾ ਪਤੀ ਹਰਜੀਤ ਸਿੰਘ ਵੀ ਉਸ ਦਾ ਸਾਥ ਦਿੰਦਾ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਸੁਸਾਇਟੀ ਦਾ ਪਹਿਲਾ ਪ੍ਰਧਾਨ ਗੁਰਮੀਤ ਸਿੰਘ ਸੀ, ਜਦੋਂ ਕਿ ਉਸ ਦਾ ਪਿਤਾ ਸਤਪਾਲ ਸਿੰਘ ਵੀ ਸੁਸਾਇਟੀ ਦਾ ਮੈਂਬਰ ਸੀ। ਬਾਅਦ ’ਚ ਦੋਵੇਂ ਸੁਸਾਇਟੀ ਛੱਡ ਗਏ ਅਤੇ ਦਫ਼ਤਰ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਉਤਾਰ ਕੇ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਉੱਥੇ ਆਪਣੇ ਨਵੇਂ ਕੈਮਰੇ ਲਗਵਾ ਲਏ। ਉਸ ਨੇ ਦੋਸ਼ ਲਾਇਆ ਕਿ ਪੁਰਾਣੇ ਪ੍ਰਧਾਨ ਗੁਰਮੀਤ ਸਿੰਘ ਨਾਲ ਚੱਲ ਰਹੇ ਵਿਵਾਦ ਕਾਰਨ ਗੁਰਮੀਤ ਸਿੰਘ ਅਤੇ ਉਸ ਦੇ ਸਾਥੀ ਕੈਮਰਿਆਂ ਦੇ ਪਾਸਵਰਡ ਹਾਸਲ ਕਰ ਕੇ ਉਸ ਦੀਆਂ ਅਸ਼ਲੀਲ ਵੀਡੀਓ ਬਣਾਉਣ ਦੀਆਂ ਧਮਕੀਆਂ ਦੇ ਰਹੇ ਸਨ। ਇਸ ਵਿਚ ਅਵਤਾਰ ਸਿੰਘ ਅਤੇ ਗੁਰਮੀਤ ਸਿੰਘ ਦੀ ਮਾਤਾ ਕਿਰਨ ਕੌਰ ਵੀ ਸ਼ਾਮਲ ਹੈ।
ਸ਼ਿਕਾਇਤ ਅਨੁਸਾਰ ਇਹ ਲੋਕ ਕਾਫੀ ਸਮੇਂ ਤੋਂ ਉਸ ਦੇ ਪਤੀ ਹਰਜੀਤ ਸਿੰਘ ਨੂੰ ਵੀ ਧਮਕੀਆਂ ਦੇ ਰਹੇ ਸਨ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਬਹੁਤ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਹਰਜੀਤ ਸਿੰਘ ਨੇ ਬੀਤੇ ਦਿਨ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਲਈ ਉਕਤ ਚਾਰੇ ਮੁਲਜ਼ਮਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਪੁਲਸ ਨੇ ਗੁਰਮੀਤ ਸਿੰਘ, ਸਤਪਾਲ ਸਿੰਘ, ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਕਿਰਨ ਕੌਰ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਪੰਜਾਬ ਪੁਲਸ ਦਾ ਮੁਲਾਜ਼ਮ ਸਾਥੀਆਂ ਸਮੇਤ ਗ੍ਰਿਫ਼ਤਾਰ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
NEXT STORY