ਖੰਨਾ (ਬਿਪਨ) : ਪਿੰਡ ਪੰਜਰੁੱਖਾ 'ਚ ਕੁਝ ਲੋਕਾਂ ਵੱਲੋਂ ਚੋਰੀ ਦਾ ਇਲਜ਼ਾਮ ਲਗਾ ਕੇ ਬਦਨਾਮ ਕਰਨ ਤੋਂ ਦੁਖੀ 2 ਬੱਚਿਆਂ ਦੇ ਪਿਓ ਨੇ ਮੌਤ ਨੂੰ ਗਲ਼ੇ ਲਗਾ ਲਿਆ। ਬੇਇੱਜ਼ਤੀ ਨਾ ਸਹਾਰਦਿਆਂ ਪੀੜਤ ਵਿਅਕਤੀ ਨੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਇਸ ਘਟਨਾ ਸਬੰਧੀ ਪਿੰਡ ਦੇ ਸਰਪੰਚ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਤਨੀ ਹਰਦੀਪ ਕੌਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ ਉਸ ਦੇ ਪਤੀ ਜਗਤਾਰ ਸਿੰਘ ਸੋਨੀ 'ਤੇ ਚੋਰੀ ਦਾ ਝੂਠਾ ਇਲਜ਼ਾਮ ਲਗਾ ਰਹੇ ਸਨ। ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਅਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਸ ਦੇ ਪਤੀ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਮੈਡੀਕਲ ਕਾਲਜ ਦੇ ਹੋਸਟਲ 'ਚੋਂ ਭੇਤਭਰੇ ਹਾਲਾਤ 'ਚ ਮਿਲੀ ਵਿਦਿਆਰਥੀ ਦੀ ਲਾਸ਼, ਪੁਲਸ ਕਰ ਰਹੀ ਜਾਂਚ
ਹਰਦੀਪ ਕੌਰ ਅਨੁਸਾਰ ਉਸ ਦੇ ਪਤੀ ਨੇ ਘਰ ਵਿੱਚ ਪਈ ਕੋਈ ਐਕਸਪਾਇਰੀ ਜਾਂ ਨਸ਼ੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਸਦਰ ਖੰਨਾ ਵਿਖੇ ਪੁਲਸ ਨੇ ਹਰਦੀਪ ਕੌਰ ਦੀ ਸ਼ਿਕਾਇਤ ’ਤੇ ਪਿੰਡ ਪੰਜਰੁੱਖਾ ਦੇ ਸਰਪੰਚ ਤੇਜਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਪ੍ਰਦੁਮਣ ਸਿੰਘ ਰਾਜੂ, ਸੁਖਵਿੰਦਰ ਸਿੰਘ, ਜਸਵੀਰ ਕੌਰ, ਰਣਜੀਤ ਸਿੰਘ ਤੇ ਮਨਜੀਤ ਕੌਰ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਕੇਸ ਦਰਜ ਕਰ ਲਿਆ ਹੈ। ਡੀਐੱਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IIM-MBA ਐਡਮਿਸ਼ਨ : 3 ਲੱਖ ਤੋਂ ਵੱਧ ਕੈਂਡੀਡੇਟਸ 26 ਨੂੰ ਦੇਣਗੇ CAT ਦੀ ਪ੍ਰੀਖਿਆ, ਪੜ੍ਹੋ ਕੀ-ਕੀ ਨੇ ਹਦਾਇਤਾਂ
NEXT STORY