ਬਠਿੰਡਾ (ਸੁਖਵਿੰਦਰ) : ਪਰਸਰਾਮ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਘਰ 'ਚ ਪੱਖੇ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਾਲੰਟੀਅਰ ਸੁਮਿਤ ਮਹੇਸ਼ਵਰੀ, ਮੋਨੂੰ ਸ਼ਰਮਾ ਅਤੇ ਥਾਣਾ ਕੈਨਾਲ ਦੀ ਪੁਲਸ ਮੌਕੇ ’ਤੇ ਪਹੁੰਚ ਗਈ।
ਮ੍ਰਿਤਕ ਦੀ ਪਛਾਣ ਜੈ ਕਿਸ਼ਨ (52) ਪੁੱਤਰ ਮਾਨ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਨਸ਼ੇ ਦਾ ਆਦਿ ਸੀ। ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।
2 ਨੌਜਵਾਨਾਂ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ 11 ਲੱਖ ਰੁਪਏ ਦੀ ਠੱਗੀ
NEXT STORY