ਭੀਖੀ (ਤਾਇਲ) : ਨਜ਼ਦੀਕੀ ਪਿੰਡ ਹਮੀਰਗੜ੍ਹ ਢੈਪਈ ਦੇ ਇਕ 50 ਸਾਲਾ ਵਿਅਕਤੀ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋ ਪੁੱਤਰਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਹ ਆਪਣੀ ਪੋਤੀ ਨਾਲ ਪਿੰਡ ਹਮੀਰਗੜ੍ਹ ਢੈਪਈ ਵਿਖੇ ਰਹਿੰਦਾ ਸੀ। ਥਾਣਾ ਭੀਖੀ ਦੇ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਪਿੰਡ ਹਮੀਰਗੜ੍ਹ ਢੈਪਈ ਦੇ ਵਾਸੀ ਪਰਵਿੰਦਰ ਸਿੰਘ ਨੇ ਆਪਣੇ ਘਰ ਵਿਖੇ ਹੀ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਆਪਣੇ ਦੋ ਪੁੱਤਰਾਂ ਦੀ ਮੌਤ ਹੋਣ ਤੋਂ ਬਾਅਦ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਤੇ ਕੁੱਝ ਦਿਨ ਪਹਿਲਾਂ ਕੁੱਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਵੀ ਕੀਤੀ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਪਰਵਿੰਦਰ ਸਿੰਘ ਨੇ ਆਪਣੇ ਜਾਨ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਪੰਜਾਬ 'ਚ ਰੈੱਡ ਅਲਰਟ ਵਿਚਾਲੇ ਵੱਡੀ ਖ਼ਬਰ, ਅਸਲੇ ਸਣੇ ਕਾਬੂ ਕੀਤੇ ਦੋਸ਼ੀਆਂ ਦੇ ਵੱਡੇ ਖ਼ੁਲਾਸੇ
NEXT STORY