ਫਾਜ਼ਿਲਕਾ (ਨਾਗਪਾਲ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸਦੇ ਪਿਤਾ ਵੱਲੋਂ ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆ ਕੇ ਫ਼ਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰਨ ’ਤੇ 4 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਨਿਕ ਕੁਮਾਰ ਵਾਸੀ ਅਬੋਹਰ ਫਾਜ਼ਿਲਕਾ ਨੇ ਦੱਸਿਆ ਕਿ ਉਸਦੇ ਪਿਤਾ ਪ੍ਰਭਦਿਆਲ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਰੇਸ਼ਾਨ ਕੀਤਾ ਜਾ ਰਿਹਾ ਸੀ।
ਜਸਦੀਪ ਸਿੰਘ ਔਲਖ ਵਾਸੀ ਚੰਡੀਗੜ੍ਹ, ਜਸਬੀਰ ਸਿੰਘ ਉਰਫ਼ ਸੁੱਖਾ ਵਾਸੀ ਪਿੰਡ ਆਵਾ ਫਾਜ਼ਿਲਕਾ, ਰੌਸ਼ਨ ਲਾਲ ਅਕਾਊਟੈਂਟ ਵਾਸੀ ਫਾਜ਼ਿਲਕਾ ਅਤੇ ਮੀਨਾਕਸ਼ੀ ਸ਼ਰਮਾ ਵਾਸੀ ਖਰੜ ਉਸ ਦੇ ਪਿਤਾ ਨੂੰ ਤੰਗ-ਪਰੇਸ਼ਾਨ ਕਰਦੇ ਸਨ। ਇਸ ਤੋਂ ਤੰਗ ਆ ਕੇ ਉਸਦੇ ਪਿਤਾ ਨੇ ਖ਼ੁਦਕੁਸ਼ੀ ਕਰ ਲਈ, ਜਿਸ ’ਤੇ ਪੁਲਸ ਨੇ ਉਕਤ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
NEXT STORY