ਭੀਖੀ (ਤਾਇਲ) : ਪਿੰਡ ਹਮੀਰਗੜ੍ਹ ਢੈਪਈ ਵਿਖੇ ਇਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਮੀਰਗੜ੍ਹ ਢੈਪਈ ਦਾ ਗੁਰਪ੍ਰੀਤ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਨੇ ਆਪਣੇ ਘਰ ਵਿਖੇ ਖ਼ੁਦਕੁਸ਼ੀ ਕਰ ਕੇ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਕਲੇਸ਼ ਰਹਿੰਦਾ ਸੀ ਅਤੇ ਉਸਦੇ ਸਹੁਰੇ ਪਰਿਵਾਰ ਵੱਲੋਂ ਵੀ ਉਸਨੂੰ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ।
ਇਸ ਤੋਂ ਦੁਖੀ ਹੋ ਕੇ ਅੱਜ ਉਸ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਦੋ ਬੱਚੇ ਇਕ ਪੁੱਤਰ ਅਤੇ ਇਕ ਧੀ ਹੈ ਅਤੇ ਉਸਨੇ ਕੁੱਝ ਦਿਨ ਪਹਿਲਾਂ ਹੀ ਆਪਣੀ ਧੀ ਦਾ ਵਿਆਹ ਕੀਤਾ ਸੀ। ਉਧਰ ਭੀਖੀ ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਅਜੇ ਤੱਕ ਪੁਲਸ ਨੂੰ ਕੋਈ ਬਿਆਨ ਨਹੀਂ ਦਿੱਤਾ ਗਿਆ ਅਤੇ ਬਿਆਨਾਂ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੋਗਾ ਜ਼ਿਲ੍ਹੇ ਵਿਚ ਲੱਗ ਗਈਆਂ ਪਾਬੰਦੀਆਂ, ਲਾਗੂ ਹੋ ਗਏ ਨਵੇਂ ਹੁਕਮ
NEXT STORY