ਫਿਰੋਜ਼ਪੁਰ (ਆਨੰਦ) : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਮਾਣਾ ਸਿੰਘ ਵਾਲਾ ਵਿਖੇ ਇਕ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕੁੱਲਗੜ੍ਹੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਪਿੰਡ ਪਿਆਰੇਆਣਾ ਵਿਖੇ ਬਿਨੀਆਮੀਨ ਉਰਫ਼ ਬੌਬੀ ਵੱਲੋਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ। ਮ੍ਰਿਤਕ ਦੇ ਪਿਤਾ ਸੋਨੂੰ ਨੇ ਦੱਸਿਆ ਕਿ ਉਸ ਦੇ ਪੁੱਤਰ ਬਿਨੀਆਮੀਨ ਉਰਫ਼ ਬੌਬੀ ਨੂੰ ਕਿਸੇ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
NEXT STORY