ਚੰਡੀਗੜ੍ਹ (ਸੁਸ਼ੀਲ) : ਇੱਥੇ ਸੈਕਟਰ-56 ਸਥਿਤ ਇਕ ਘਰ ’ਚ ਕੁੜੀ ਵੱਲੋਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਮ੍ਰਿਤਕਾ ਦੀ ਪਛਾਣ ਨੀਤੂ ਵਜੋਂ ਹੋਈ ਹੈ। ਉਸ ਦੇ ਭਰਾਵਾਂ ਨੇ ਉਸ ਨੂੰ ਫ਼ਾਹੇ ਤੋਂ ਉਤਾਰ ਕੇ ਸੈਕਟਰ-16 ਦੇ ਜਨਰਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੈਕਟਰ-39 ਥਾਣਾ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ ਨੀਤੂ ਆਪਣੇ ਮਾਪਿਆਂ ਦੀ ਮੌਤ ਤੋਂ ਬਾਅਦ ਆਪਣੇ ਭਰਾਵਾਂ ਨਾਲ ਰਹਿ ਰਹੀ ਸੀ।
ਐਤਵਾਰ ਦੁਪਹਿਰ ਉਹ ਕਾਫ਼ੀ ਦੇਰ ਤੱਕ ਕਮਰੇ ਤੋਂ ਬਾਹਰ ਨਾ ਆਈ ਤਾਂ ਉਸ ਦੇ ਭਰਾ ਰਵੀ ਤੇ ਰਾਹੁਲ ਨੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ। ਅੰਦਰ ਨੀਤੂ ਫ਼ਾਹੇ ਲਟਕ ਰਹੀ ਸੀ। ਦੋਵਾਂ ਨੇ ਤੁਰੰਤ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਪੁਲਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
NEXT STORY