ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਇਕ ਕੁੜੀ ਨੂੰ ਕਥਿਤ ਤੌਰ ’ਤੇ ਵਰਗਲਾ ਕੇ ਲਿਜਾਣ ਅਤੇ ਇਸ ਘਟਨਾ ਤੋਂ ਬਾਅਦ ਉਸ ਦੇ ਪਿਤਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਚਾਰ ਵਿਅਕਤੀਆਂ ਖ਼ਿਲਾਫ਼ 108, 137(2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਪਿੱਪਲ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਬਸਤੀ ਖੁਸ਼ਹਾਲ ਸਿੰਘ ਵਾਲੀ ਪਿੰਡ ਦੁੱਲੇਵਾਲਾ ਨੇ ਦੱਸਿਆ ਕਿ ਉਸ ਦਾ ਭਰਾ ਬਖਸ਼ੀਸ਼ ਸਿੰਘ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ। ਉਸ ਦੀ ਭਤੀਜੀ ਮਨਪ੍ਰੀਤ ਕੌਰ ਨੂੰ ਕਥਿਤ ਤੌਰ ’ਤੇ ਯੋਸਬ ਪੁੱਤਰ ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਨੀਲਮ ਪਤਨੀ ਸੁਖਵਿੰਦਰ ਸਿੰਘ ਵਾਸੀ ਕੋਠੇ ਰਾਏ ਸਾਹਿਬ ਵਰਗਲਾ ਕੇ ਆਪਣੇ ਨਾਲ ਲੈ ਗਏ ਸਨ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਘਟਨਾ ਕਾਰਨ ਬਖਸ਼ੀਸ਼ ਸਿੰਘ ਮਾਨਸਿਕ ਤੌਰ ’ਤੇ ਪਰੇਸ਼ਾਨ ਹੋ ਗਿਆ ਅਤੇ ਬਦਨਾਮੀ ਦੇ ਡਰ ਕਾਰਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਸ ਸਬੰਧੀ ਪੁਲਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਜਾਣਕਾਰੀ ਮਿਲਣ ਉਪਰੰਤ ਬਿਆਨ ਦਰਜ ਕੀਤੇ ਗਏ। ਇਸ ਮਾਮਲੇ ਵਿਚ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ
NEXT STORY