ਫਗਵਾੜਾ, (ਹਰਜੋਤ)- ਪਿੰਡ ਭਬਿਆਣਾ ਵਿਖੇ ਇਕ 25 ਸਾਲਾ ਨੌਜਵਾਨ ਨੇ ਸਲਫ਼ਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਦੀ ਪਛਾਣ ਚਰਨਜੀਤ ਕੁਮਾਰ ਪੁੱਤਰ ਜਗਦੀਸ਼ ਲਾਲ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਰਾਵਲਪਿੰਡੀ ਥਾਣੇ ਦੇ ਜਾਂਚ ਅਧਿਕਾਰੀ ਕਾਬਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਫਗਵਾੜਾ ਵਿਖੇ ਕੰਮ ਕਰਦਾ ਸੀ ਅਤੇ ਕਿਸੇ ਗੱਲ ਤੋਂ ਪ੍ਰੇਸ਼ਾਨ ਸੀ। ਉਸ ਨੇ ਕੱਲ ਰਾਤ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਨੇ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਲਿਆਂਦੀ ਹੈ ਅਤੇ 174 ਅਧੀਨ ਕਾਰਵਾਈ ਕਰਨ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
'ਜਲ-ਐਮਰਜੈਂਸੀ' 'ਤੇ ਮੰਤਰੀ ਮੰਡਲ ਨੇ ਬਣਾਈ ਸਬ-ਕਮੇਟੀ
NEXT STORY