ਲੁਧਿਆਣਾ (ਰਾਜ): ਇੱਥੇ ਇਕ ਨੌਜਵਾਨ ਨੇ ਸ਼ੱਕੀ ਹਾਲਾਤ ’ਚ ਖੁਦਕੁਸ਼ੀ ਕਰ ਲਈ। ਮ੍ਰਿਤਕ ਦਾ ਨਾਂ ਕੁਲਦੀਪ ਮੋਰੀਆ ਹੈ। ਜਿਸ ਦੀ ਉਮਰ 18 ਸਾਲ ਹੈ। ਸੂਚਨਾ ਮਿਲਣ ਦੇ ਬਾਅਦ ਥਾਣਾ ਟਿੱਬਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, 1 ਮਈ ਤੋਂ...
ਐੱਸ.ਐੱਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੱਕ ਫੈਕਟਰੀ ਵਿੱਚ ਮਜ਼ਦੂਰ ਸੀ, ਜੋ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ। ਉਸ ਨੂੰ ਗੁਆਂਢੀਆਂ ਨੇ ਦੱਸਿਆ ਕਿ ਕੁਲਦੀਪ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ। ਫਿਲਹਾਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਸ ਦੇ ਪਰਿਵਾਰ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਉਸ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਸ਼ਾਸਨ 'ਚ ਫਿਰ ਵੱਡਾ ਫੇਰਬਦਲ, ਹੁਣ ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, List 'ਚ ਵੇਖੋ ਵੇਰਵੇ
NEXT STORY