ਲੁਧਿਆਣਾ (ਗੌਤਮ)- ਪ੍ਰਭਾਤ ਨਗਰ ਢੋਲੇਵਾਲ ਵਿਚ ਇਕ ਔਰਤ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਪਤਾ ਲੱਗਦੇ ਸਾਰ ਹੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਪਿੰਕੀ (30) ਵਜੋਂ ਹੋਈ ਹੈ। ਪੁਲਸ ਨੇ ਭਾਈ ਹਿੰਮਤ ਸਿੰਘ ਨਗਰ ਦੇ ਰਹਿਣ ਵਾਲੇ ਨਰਿੰਦਰ ਸਿੰਘ ਦੇ ਬਿਆਨਾਂ ’ਤੇ ਪਿੰਕੀ ਪਤੀ ਕੁਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਪਿੰਕੀ ਦਾ ਵਿਆਹ ਕੁਲਵਿੰਦਰ ਸਿੰਘ ਨਾਲ 2016 ਵਿਚ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਭੈਣ ਦੇ ਦੋ ਧੀਆਂ ਪੈਦਾ ਹੋਈਆਂ ਪਰ ਪੁੱਤ ਨਾ ਹੋਣ ਕਾਰਨ ਉਸ ਦਾ ਪਤੀ ਅਕਸਰ ਉਸ ਨੂੰ ਪ੍ਰੇਸ਼ਾਨ ਕਰਦਾ ਸੀ।
ਕਈ ਵਾਰ ਮੁਲਜ਼ਮ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਮਾਨਸਿਕ ਤੌਰ ’ਤੇ ਵੀ ਪ੍ਰੇਸ਼ਾਨ ਕੀਤਾ। ਇਸੇ ਕਾਰਨ ਉਸ ਦੀ ਭੈਣ ਨੇ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਂਚ ਅਧਿਕਾਰੀ ਏ. ਐੱਸ. ਆਈ. ਰਣਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ: ਟਾਰਗਿਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਗੋਪੀ ਲਾਹੌਰੀਆ ਨਾਲ ਜੁੜੇ 4 ਨੌਜਵਾਨ ਗ੍ਰਿਫਤਾਰ
NEXT STORY