ਲੁਧਿਆਣਾ (ਰਾਜ): ਜਲੰਧਰ ਬਾਈਪਾਸ ਸਥਿਤ ਸਬਜ਼ੀ ਮੰਡੀ ਤੋਂ ਆਲੂ-ਪਿਆਜ਼ ਦਾ ਥੋਕ ਕਾਰੋਬਾਰ ਕਰਨ ਵਾਲੇ ਇਕ ਮਸ਼ਹੂਰ ਵਪਾਰੀ ਨੇ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਬੰਦਾ ਬਹਾਦਰ ਨਗਰ ਨਿਵਾਸੀ ਧਿਆਨ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ, ਅੱਜ ਸਵੇਰੇ ਧਿਆਨ ਸਿੰਘ ਨੇ ਆਪਣੀ ਦੁਕਾਨ ਤੋਂ ਕੁਝ ਹੀ ਦੂਰੀ 'ਤੇ ਸਥਿਤ ਇਕ ਕਮਰੇ ਵਿਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਨੇੜੇ ਦੇ ਹੀ ਇਕ ਦੁਕਾਨਦਾਰ ਦੀ ਨਜ਼ਰ ਕਮਰੇ ਦੇ ਅੰਦਰ ਫਾਹੇ ਨਾਲ ਲਟਕਦੇ ਧਿਆਨ ਸਿੰਘ 'ਤੇ ਪਈ।
ਮੰਜ਼ਰ ਦੇਖਦੇ ਹੀ ਦੁਕਾਨਦਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਉਸ ਨੇ ਤੁਰੰਤ ਰੌਲਾ ਪਾ ਕੇ ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠਾ ਕੀਤਾ। ਹਫੜਾ ਦਫੜੀ ਵਿਚ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਮੌਕੇ 'ਤੇ ਕੋਹਰਾਮ ਮਚ ਗਿਆ। ਇਸ ਦੌਰਾਨ ਥਾਣਾ ਜੋਧੇਵਾਲ ਦੀ ਪੁਲਸ ਨੂੰ ਵੀ ਮਾਮਲੇ ਦੀ ਸੂਚਨਾ ਦਿੱਤੀ ਗਈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਏ.ਐੱਸ.ਆਈ. ਕੁਲਦੀਪ ਸਿੰਘ ਆਪਣੀ ਪੁਲਸ ਟੀਮ ਨਾਲ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।
40 ਸਕਿੰਟਾਂ ਵਿਚ 64 Pushups, ਵਿੱਕੀ ਦਿਓਲ ਨੇ ਬਣਾਇਆ World Record
NEXT STORY